ਮਾਨ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਾਂਗਰਸ ਨੇ ਖਟਕੜ ਕਲਾਂ ਵਿੱਚ ਮੋਰਚਾ ਖੋਲ੍ਹ ਦਿੱਤਾ ਹੈ, ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ‘ਚ ਬਿਆਨ ਦਿੱਤਾ। ਮੰਤਰੀ ਖਿਲਾਫ ਹੋਈ ਕਾਰਵਾਈ ‘ਤੇ ਪੁੱਛੇ ਸਵਾਲ ਦੇ ਜਵਾਬ ‘ਚ ਸੀ.ਐੱਮ. ਮਾਨ ਨੇ ਕਿਹਾ ਕਿ ‘ਉਨ੍ਹਾਂ ਨੂੰ ਦੀਵਾਲੀ ਮਨਾਉਣ ਦਿਓ’।
ਦੱਸ ਦੇਈਏ ਕਿ ਹਾਲ ਹੀ ‘ਚ ਇੱਕ ਆਡੀਓ ਕਲਿੱਪ ਵਿੱਚ ਸਰਾਰੀ ਨੂੰ ਕਥਿਤ ਤੌਰ ‘ਤੇ ਜਬਰੀ ਵਸੂਲੀ ਦੀ ਯੋਜਨਾ ਬਣਾਉਂਦੇ ਹੋਏ ਸੁਣਿਆ ਜਾ ਰਿਹਾ ਹੈ। ਪੰਜਾਬ ਵਿੱਚ ਸਰਕਾਰ ਸੰਭਾਲਣ ਤੋਂ ਬਾਅਦ ਸੀ.ਐੱਮ. ਮਾਨ ਨੇ ਪਹਿਲੀ ਵਾਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਗੈਰ-ਰਸਮੀ ਗੱਲਬਾਤ ਦੌਰਾਨ ਜਦੋਂ ਸਰਾਰੀ ਬਾਰੇ ਉਨ੍ਹਾਂ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, ‘ਤੁਸੀਂ ਦੀਵਾਲੀ ਮਨਾਉਂਦੇ ਹੋ ਅਤੇ ਉਨ੍ਹਾਂ ਨੂੰ ਵੀ ਦੀਵਾਲੀ ਮਨਾਉਣ ਦਿਓ।’ 29 ਸਤੰਬਰ ਨੂੰ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਰਾਰੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ : ਪੈਨਸ਼ਨ ਬਹਾਲ ਹੋਣ ‘ਤੇ CM ਮਾਨ ਤੋਂ ਖੁਸ਼ ਪਟਵਾਰ ਯੂਨੀਅਨ, ਦੂਜਾ ਵਾਅਦਾ ਵੀ ਕਰਵਾਇਆ ਚੇਤਾ
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਮੂਹ ਆਗੂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਧਰਨੇ ‘ਤੇ ਬੈਠ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂ ‘ਆਪ’ ਸਰਕਾਰ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: