ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਕੇਜਰੀਵਾਲ ਨਾਲ ਮੀਟਿੰਗ ਨੂੰ ਲੈ ਕੇ ਹੰਗਾਮੇ ਮਗਰੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਅਧਿਕਾਰੀ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮਕਸਦ ਦਿੱਲੀ ਦੀ ਤਰਜ ‘ਤੇ ਪੰਜਾਬ ਦੇ ਸਕੂਲਾਂ ਨੂੰ ਬਿਹਤਰ ਬਣਾਉਣਾ ਹੈ।
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ। ਮੁੱਖ ਮੰਤਰੀ ਮਾਨ ਦੇ ਦੌਰੇ ਦਾ ਜ਼ਿਕਰ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਇਸ ਹੱਦ ਤੱਕ ਸੁਧਾਰ ਕੀਤਾ ਹੈ ਕਿ ਪੂਰੇ ਦੇਸ਼ ਦੇ ਲੋਕ ਇਨ੍ਹਾਂ ਅਨੋਖੀਆਂ ਤਬਦੀਲੀਆਂ ਨੂੰ ਵੇਖਣ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਿੱਲੀ ਦੇ ਇੱਕ ਸਰਕਾਰੀ ਸਕੂਲ ਨੂੰ ਵੇਖਣ ਆਈ ਸੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਦਾ ਪਲ ਹੈ। ਕੇਜਰੀਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਤਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਸੀ। ‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਸੋਮਵਾਰ 18 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕਈ ਅਧਿਕਾਰੀਆਂ ਨਾਲ ਸਾਡੇ ਸਰਕਾਰੀ ਸਕੂਲ ਦਾ ਦੌਰਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਉਹ ਇਹ ਵੇਖਣ ਆ ਰਹੇ ਹਨ ਕਿ ਇਸ ਤਰ੍ਹਾਂ ਦੇ ਸੁਧਾਰ ਕਿਵੇਂ ਕੀਤੇ ਜਾਂਦੇ ਹਨ, ਕਿਉਂਕਿ ਉਨ੍ਹਾਂ ਨੇ ਪੰਜਾਬ ਵਿੱਚ ਵੀ ਅਜਿਹਾ ਹੀ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਸਕੂਲਾਂ ਵਿੱਚ ਇਸ ਹੱਦ ਤੱਕ ਸੁਧਾਰ ਕੀਤਾ ਹੈ ਕਿ ਨਿੱਜੀ ਸਕੂਲਾਂ ਦੇ 3.75 ਲੱਖ ਵਿਦਿਆਰਥੀ ਸਕੂਲਾਂ ਵਿੱਚ ਆ ਗਏ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਅਸੀਂ ਸਰਕਾਰੀ ਸਕੂਲਾਂ ਦਾ ਪੱਧਰ ਇੰਨਾ ਬਿਹਤਰ ਕੀਤਾ ਹੈ ਕਿ ਹੁਣ ਜੱਜ, ਆਈ.ਏ.ਐੱਸ. ਅਧਿਕਾਰੀ ਤੇ ਇੱਕ ਰਿਕਸ਼ਾ ਚਲਾਉਣ ਵਾਲੇ ਦੇ ਬੱਚੇ ਇੱਕ ਹੀ ਬੈਂਚ ‘ਤੇ ਬੈਠੇ ਹਨ।