ਸੂਬੇ ਵਿੱਚ ਵਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਸਾਂਝਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਸਦੇ ਨਾਲ ਹੀ ਦੱਸ ਦੇਈਏ ਕਿ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦਾ ਕਤਲ ਹੋਣ ਤੋਂ ਬਾਅਦ ਮੁੱਖਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਹੈ। ਇਸ ਮੀਟਿੰਗ ਚ DGP ਤੇ ਸੀਨੀਅਰ ਅਫ਼ਸਰ ਸਾਮਿਲ ਹੋਣਗੇ। ਖਬਰਾਂ ਮੁਤਾਬਿਕ ਇਹ ਮੀਟਿੰਗ 12:30 ਵਜੇ ਮੁੱਖਮੰਤਰੀ ਰਿਹਾਇਸ਼ ਵਿਖੇ ਹੋਵੇਗੀ।
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022
ਜਾਣਕਾਰੀ ਲਈ ਦੱਸ ਦੇਈਏ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।