ਅੱਜ ਸਰਹਿੰਦ ਨੇੜੇ ਵੱਡਾ ਰੇਲ ਹਾਦਸਾ ਵਾਪਰ ਗਿਆ ਪਰ ਗਨੀਮਤ ਰਹੀ ਕਿ ਇਸ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹਿੰਦ ਵਿਖੇ ਹੋਏ ਰੇਲ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਟਵੀਟ ਕੀਤਾ ਹੈ। ਟਵੀਟ ਕਰਦਿਆਂ CM ਮਾਨ ਨੇ ਲਿਖਿਆ ਹੈ ਕਿ ਰੱਬ ਦਾ ਸ਼ੁਕਰ ਹੈ ਕਿ ਇਸ ਹਾ ਦਸੇ ‘ਚ ਜਾਨੀ ਨੁਕਸਾਨ ਤੋਂ ਰਿਹਾ ਬਚਾਅ ਤੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ।
ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ DFCC ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ਕੋਲ ਹੋਇਆ। ਇਥੇ ਪਹਿਲਾਂ ਤੋਂ ਕੋਲੇ ਨਾਲ ਲੋਡ 2 ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ ਮਾਲਗੱਡੀ ਦਾ ਇੰਜਣ ਖੁੱਲ੍ਹ ਕੇ ਦੂਜੀ ਨਾਲ ਟਕਰਾਇਆ। ਇਸ ਦੇ ਬਾਅਦ ਇੰਜਣ ਪਲਟ ਕੇ ਅੰਬਾਲਾ ਤੋਂ ਜੰਮੂ ਤਵੀ ਵੱਲ ਜਾ ਰਹੀ ਪੈਸੇਂਜਰ ਗੱਡੀ ਵਿਚ ਫਸ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮਾਲਗੱਡੀ ਦੀਆਂ ਬੋਗੀਆਂ ਵੀ ਇਕ ਦੂਜੇ ‘ਤੇ ਚੜ੍ਹ ਗਈਆਂ। ਹਾਲਾਂਕਿ ਪੈਸੇਂਜਰ ਗੱਡੀ ਵਿਚ ਕਿਸੇ ਯਾਤਰੀ ਨੂੰ ਨੁਕਸਾਨ ਦੀ ਸੂਚਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: