ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵੀਰਵਾਰ ਨੂੰ ਸੀਐਮ ਭਗਵੰਤ ਮਾਨ ਉਸ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ। ਅਜੈ ਦੀ ਜ਼ਿੰਦਗੀ ਬਾਰੇ ਪੁੱਛਿਆ ਅਤੇ ਭਾਵੁਕ ਹੋ ਗਏ।
CM ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ, ਜੋ ਬੀਏ ਦੂਜੇ ਸਾਲ ਵਿੱਚ ਹੈ, ਆਪਣੀ ਪੜ੍ਹਾਈ ਪੂਰੀ ਕਰੇਗੀ। ਉਸ ਲਈ ਨੌਕਰੀ ਰਾਖਵੀਂ ਰੱਖੀ ਗਈ ਹੈ। ਬੀ.ਏ. ਪੂਰੀ ਕਰਦੇ ਹੀ ਉਸ ਨੂੰ ਨੌਕਰੀ ਮਿਲ ਜਾਵੇਗੀ।
CM ਮਾਨ ਨੇ ਐਲਾਨ ਕੀਤਾ ਕਿ ਪਿੰਡ ਵਿੱਚ ਅਜੈ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਪਿੰਡ ਵਿੱਚ ਮੂਰਤੀ ਸਥਾਪਿਤ ਕੀਤੀ ਜਾਵੇਗੀ। ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ। ਪਿੰਡ ਦੀ ਡਿਸਪੈਂਸਰੀ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉੱਥੇ ਇੱਕ ਆਮ ਆਦਮੀ ਕਲੀਨਿਕ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 18 ਸਾਲ ਦੇ ਨੌਜਵਾਨਾਂ ਨੂੰ ਭਰਤੀ ਕਰਕੇ 6 ਮਹੀਨੇ ਦੀ ਸਿਖਲਾਈ ਦਿੱਤੀ ਜਾਂਦੀ ਹੈ। 22 ਸਾਲ ਦੀ ਉਮਰ ਵਿੱਚ ਉਹ ਸਾਬਕਾ ਫੌਜੀ ਬਣ ਜਾਂਦੇ ਹਨ। ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਤਿਆਰ ਹਨ। ਕੇਂਦਰ ਰਾਜਨੀਤੀ ਕਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ, ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਪ੍ਰਾਣ ਪ੍ਰਤਿਸ਼ਠਾ ਮਗਰੋਂ ਰਾਮ ਮੰਦਿਰ ‘ਚ ਦਾਨ ਨੇ ਤੋੜਿਆ ਰਿਕਾਰਡ, ਦੋ ਦਿਨਾਂ ‘ਚ ਦਾਨ ਵਜੋਂ ਮਿਲੇ 3.17 ਕਰੋੜ ਰੁ:
ਤੁਹਾਨੂੰ ਦੱਸ ਦੇਈਏ ਕਿ ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ, ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –