ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਜਿੱਥੇ ਪੂਰੇ ਪੰਜਾਬ ‘ਚ ‘ਆਪ’ ਵਰਕਰ ਖੂਨਦਾਨ ਕਰਕੇ ਸਮਾਜ ਸੇਵਾ ‘ਚ ਲੱਗੇ ਹੋਏ ਹਨ, ਉੱਥੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਪਹੁੰਚ ਰਹੇ ਹਨ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇੱਕ ਪੋਸਟ ਲਿਖ ਕੇ ਮੁੱਖ ਮੰਤਰੀ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਹੈ। ਸੀ.ਐੱਮ. ਮਾਨ ਨੇ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਦੀ ਪਤਨੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੀਐਮ ਮਾਨ ਨੂੰ ਵਧਾਈ ਦਿੱਤੀ ਹੈ।
ਸੀ.ਐੱਮ. ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਅਪਲੋਡ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ‘ਚ ਉਨ੍ਹਾਂ ਨੇ ਦੋ ਤਸਵੀਰਾਂ ਪੋਸਟ ਕੀਤੀਆਂ ਹਨ। ਇਹ ਵੀ ਲਿਖਿਆ ਹੈ ਕਿ ਜਨਮ ਦਿਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ, ਮਾਨ ਸਾਹਬ। ਪ੍ਰਮਾਤਮਾ ਤੁਹਾਨੂੰ ਹਮੇਸ਼ਾ ਚੜ੍ਹਦੀਕਲਾ ਵਿੱਚ ਰੱਖੇ। ਤੁਸੀਂ ਹਮੇਸ਼ਾ ਖੁਸ਼ ਅਤੇ ਤੰਦਰੁਸਤ ਰਹੋ। ਆਬਾਦ ਰਹੋ, ਜ਼ਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲਾਂ ਵਿੱਚ ਵੱਸਦਾ ਹੈ ਅਤੇ ਤੁਸੀਂ ਪੰਜਾਬੀਆਂ ਦੇ ਦਿਲਾਂ ਵਿੱਚ ਵੱਸਦੇ ਹੋ। ਵਾਹਿਗੁਰੂ ਤੁਹਾਨੂੰ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ : ਸਰਕਾਰੀ ਗਵਾਹਾਂ ਦੀ ਲਾਪਰਵਾਹੀ ਕਰਕੇ ਦੋਸ਼ੀ 7 ਸਾਲਾਂ ਤੋਂ ਜੇਲ੍ਹ ‘ਚ, ਹਾਈਕੋਰਟ ਵੱਲੋਂ ਜਾਂਚ ਦੇ ਹੁਕਮ
ਦਿੱਲੀ ਦੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਦਿਲੋਂ ਪਿਆਰੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਛੋਟੇ ਭਰਾ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਵਾਹਿਗੁਰੂ ਜੀ ਦੀ ਮੇਹਰ ਸਦਕਾ ਤੁਸੀਂ ਤੰਦਰੁਸਤ ਅਤੇ ਖੁਸ਼ ਰਹੋ। ਇਸੇ ਹੀ ਉਤਸ਼ਾਹ ਅਤੇ ਮਿਹਨਤ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹੋ, ਪੰਜਾਬ ਦੇ ਲੋਕ ਤੁਹਾਨੂੰ ਬਹੁਤ ਪਿਆਰ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: