ਲੋਕ ਸਭਾ ਚੋਣਾਂ ਦੀ ਜੰਗ ਨੂੰ ਫਤਿਹ ਕਰਨ ਲਈ ਮੁੱਖ ਮੰਤਰੀ ਮਾਨ ਪੂਰੀ ਤਾਕਤ ਲਗਾ ਰਹੇ ਹਨ। ਉਹ ਪਿਛਲੇ ਇਕ ਹਫਤੇ ਤੋਂ ਲਗਾਤਾਰ ਰੋਡ ਸ਼ੋਅ ਤੇ ਰੈਲੀਆਂ ਕਰ ਰਹੇ ਹਨ। ਇਸੇ ਤਹਿਤ ਉਹ ਅੱਜ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੇ ਤਰਨਤਾਰਨ ਰੋਡ ਵਿਚ ਸ਼ੋਅ ਕਰਨਗੇ। ਉਹ ਦੋਵੇਂ ਜ਼ਿਲ੍ਹਿਆਂ ਵਿਚ 6 ਥਾਵਾਂ ‘ਤੇ ਰੋਡ ਸ਼ੋਅ ਕਰਨਗੇ। ਅੱਜ ਉਨ੍ਹਾਂ ਵੱਲੋਂ ਕੋਈ ਜਨਸਭਾ ਨਹੀਂ ਹੋਵੇਗੀ।
ਅੱਜ ਦਿੱਲੀ ਤੇ ਹਰਿਆਣਾ ਵਿਚ ਵੋਟਿੰਗ ਹੋਵੇਗੀ ਜਿਸ ਦੇ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿਚ ਸਰਗਰਮ ਹੋ ਜਾਣਗੇ। ਦੱਸ ਦੇਈਏ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਸੂਬਾ ਸਰਕਾਰ ਵਿਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਦੋਂ ਕਿ ਤਰਨਤਾਰਨ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਮੈਦਾਨ ਵਿਚ ਹਨ। ਸੀਐੱਮ ਮਾਨ ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹੇ ਵਿਚ ਕੁੱਲ 6 ਰੋਡ ਸ਼ੋਅ ਕਰਨਗੇ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਅੰਮ੍ਰਿਤਸਰ: ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਕਰਨਗੇ ਚੋਣ ਪ੍ਰਚਾਰ
ਪਹਿਲਾਂ ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਵਿਧਾਨ ਸਭਾ ਖੇਤਰ ਵਿਚ ਦੁਪਹਿਰ 12 ਵਜੇ ਰੋਡ ਸ਼ੋਅ ਕਰਨਗੇ। ਇਸ ਦੇ ਬਾਅਦ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕੇ ਵਿਚ ਅਜਨਾਲਾ ਵਿਚ ਦੁਪਹਿਰ 1 ਵਜੇ ਉਨ੍ਹਾਂ ਦਾ ਰੋਡ ਸ਼ੋਅ ਹੋਵੇਗਾ। ਇਸ ਦੇ ਬਾਅਦ 3 ਵਜੇ ਉਹ ਹਲਕਾ ਖਡੂਰ ਸਾਹਿਬ ਦੇ ਜੰਡਿਆਲਾ, ਚਾਰ ਵਜੇ ਬਾਬਾ ਬਕਾਲਾ ਤੇ ਸ਼ਾਮ 5 ਵਜੇ ਤਰਨਤਾਰਨ ਵਿਚ ਰੋਡ ਸ਼ੋਅ ਕਰਨਗੇ।