ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਇਥੇ ਉਹ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀ ਦੀ ਸੌਗਾਤ ਦੇਣਗੇ। ਸੀਐੱਮ ਮਾਨ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਇਨ੍ਹਾਂ ਬਾਰੇ ਲੋਕਾਂ ਨੂੰ ਜਾਣੂ ਕਰਾਉਣਗੇ। ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਸੰਗਰੂਰ ਵਿਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ।
ਜ਼ਿਲ੍ਹਾ ਸੰਗਰੂਰ ਦੇ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਪਿੰਡ ਵਿਚ ਲਾਇਬ੍ਰੇਰੀ ਦੀ ਸ਼ੁਰੂਆਤ ਦਾ ਇਹ ਪਹਿਲਾ ਪੜਾਅ ਹੈ ਜਦੋਂ ਕਿ ਪੰਜਾਬ ਸਰਕਾਰ ਵੱਖ-ਵੱਖ ਪੜਾਵਾਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਲਾਇਬ੍ਰੇਰੀ ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ
ਜ਼ਿਕਰਯੋਗ ਹੈ ਕਿ ਆਪ ਸਰਕਾਰ ਪੰਜਾਬ ਵਿਚ ਸੱਤਾ ਵਿਚ ਆਉਣ ਦੇ ਬਾਅਦ ਤੋਂਸੂਬੇ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਦਾਅਵਾ ਕਰ ਰਹੀ ਹੈ।ਇਸੇ ਦਿਸ਼ਾ ਵਿਚ ਸੂਬਾ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲ ਤੇ ਸਕੂਲ ਹੈੱਡਮਾਸਟਰਾਂ ਨੂੰ ਸਿੰਗਾਪੁਰ ਤੇ IIM ਅਹਿਮਦਾਬਾਦ ਤੋਂ ਟ੍ਰੇਨਿੰਗ ਵੀ ਦਿਵਾਈ ਗਈ ਹੈ ਤਾਂ ਕਿ ਸਿੱਖਿਆ ਸਬੰਧੀ ਨਵੀਂ ਜਾਣਕਾਰੀ ਲੈ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: