ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੇ ਮੈਂਬਰਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਦੀ ਹੜਤਾਲ ਤੋਂ ਬਾਅਦ, ਆਖ਼ਿਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ। PSMSU ਦੇ ਵਧੀਕ ਜਨਰਲ ਸਕੱਤਰ, ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦਾ ਇੱਕ ਵਫ਼ਦ ਸਾਡੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਭਲਕੇ ਮੁੱਖ ਮੰਤਰੀ ਨੂੰ ਮਿਲੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ PSMSU ਐਤਵਾਰ ਨੂੰ ਹੜਤਾਲ ਵਾਪਸ ਲੈਣ ਦੀ ਸੰਭਾਵਨਾ ਹੈ ਅਤੇ ਸੋਮਵਾਰ ਨੂੰ ਮੁਲਾਜ਼ਮਾਂ ਦੇ ਆਪਣੇ ਦਫਤਰਾਂ ਵਿੱਚ ਪਰਤਣ ਦੀ ਸੰਭਾਵਨਾ ਹੈ। PSMSU ਦੇ ਜਨਰਲ ਸਕੱਤਰ ਪਿੱਪਲ ਸਿੰਘ ਨੇ ਕਿਹਾ ਕਿ ਕੱਲ੍ਹ ਦੀ ਮੀਟਿੰਗ ਤੋਂ ਸਕਾਰਾਤਮਕ ਨਤੀਜੇ ਦੀ ਉਮੀਦ ਹੈ। ਪੰਜਾਬ ਦੇ 52 ਸਰਕਾਰੀ ਵਿਭਾਗਾਂ ਦੇ ਦੇ 50,000 ਤੋਂ ਵੱਧ ਮੈਂਬਰ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ, ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਇਸ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 8 ਨਵੰਬਰ ਤੋਂ ਹੜਤਾਲ ‘ਤੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਮਾਸਟਰ ਚਾਬੀ ਨਾਲ ਖੋਲ੍ਹਿਆ ਕਾਰ ਦਾ ਦਰਵਾਜ਼ਾ, ਗੱਡੀ ਲੈ ਹੋਏ ਫਰਾਰ
ਦੱਸ ਦੇਈਏ ਕਿ 4 ਦਸੰਬਰ ਨੂੰ ਯੂਨੀਅਨ ਆਗੂਆਂ ਦੀ ਚੰਡੀਗੜ੍ਹ ਵਿੱਚ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਹੋਈ ਸੀ ਪਰ ਗੱਲਬਾਤ ਬੇਸਿੱਟਾ ਰਹੀ। ਇਸ ਮਗਰੋਂ ਯੂਨੀਅਨ ਆਗੂ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ। ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ। 13 ਦਸੰਬਰ ਨੂੰ ਸਾਂਝਾ ਮੁਲਾਜ਼ਮ ਫਰੰਟ ਦੇ ਬੈਨਰ ਹੇਠ ਪੰਜਾਬ ਸਿਵਲ ਸਕੱਤਰੇਤ ਅਤੇ ਮੁਹਾਲੀ ਅਤੇ ਚੰਡੀਗੜ੍ਹ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਵੀ ਹੜਤਾਲ ਨੂੰ ਸਮਰਥਨ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ : –