ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ 30 ਅਪ੍ਰੈਲ ਨੂੰ ਹੋਵੇਗੀ। ਮੁਲਾਕਾਤ ਦਾ ਸਮਾਂ ਦੁਪਹਿਰ 12 ਵਜੇ ਦੱਸਿਆ ਜਾ ਰਿਹਾ ਹੈ। ਇਹ ਦੂਜੀ ਵਾਰ ਹੈ ਜਦੋਂ ਸੀਐੱਮ ਕੇਜਰੀਵਾਲ ਤੋਂ ਭਗਵੰਤ ਮਾਨ ਮੁਲਾਕਾਤ ਕਰਨਗੇ।
ਦਿੱਲੀ ਸ਼ਰਾਬ ਘਪਲੇ ਵਿਚ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਐੱਮ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਦੀ ਮੁਲਾਕਾਤ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਮੁਲਾਕਾਤ ਦੇ ਬਾਅਦ ਸੀਐੱਮ ਮਾਨ ਨੇ ਦੱਸਿਆ ਕਿ ਦੋਵਾਂ ਵਿਚ ਸ਼ੀਸ਼ੇ ਦੀ ਦੀਵਾਰ ਲਗਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: