ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਚ ਪਹੁੰਚਣਗੇ। ਉਥੇ ਉਹ ਪੰਜਾਬ ਵਿਚ ਹੋ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਜ਼ਖਮੀਆਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਨਗੇ।
ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ-ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਦੇ ਪੰਨਿਆਂ ਵਿਚ ਦਰਜ ਹੋਵੇਗਾ। ਅੱਜ ਅਸੀਂ ਸੜਕ ‘ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੜਕ ਸੁਰੱਖਿਆ ਫੋਰਸ ਸ਼ੁਰੂ ਕਰਨ ਜਾ ਰਹੇ ਹਾਂ… ਦੇਸ਼ ਵਿਚ ਸੜਕ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਕ ਲਈ ਸਮਰਪਿਤ ਇਹ ਪਹਿਲੀ ਫੋਰਸ ਹੋਵੇਗੀ… 144 ਹਾਈਟੈਕ ਗੱਡੀਆਂ ਤੇ 5,000 ਮੁਲਾਜ਼ਮ ਲੋਕਾਂ ਦੀ ਸੁਰੱਖਿਆ ਕਰਨਗੇ… ਨਾਲ ਹੀ ਦੇਸ਼ਦੀ ਕਿਸੇ ਵੀ ਪੁਲਿਸ ਕੋਲ ਇੰਨੀਆਂ ਹਾਈਟੈਕ ਗੱਡੀਆਂ ਨਹੀਂ ਹਨ ਜੋ SSF ਕੋਲ ਨੇ….।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























