ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਅੱਜ (ਸ਼ਨੀਵਾਰ) ਉਹ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿੱਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਰਵਾਏ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਇਹ ਰੋਡ ਸ਼ੋਅ ਕਰੀਬ ਅੱਧਾ ਘੰਟਾ ਚੱਲਦਾ ਰਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ 1 ਜੂਨ ਨੂੰ ਤੁਸੀਂ ਝਾੜੂ ਦਾ ਬਟਨ ਦਬਾ ਕੇ ਆਪਣਾ ਫਰਜ਼ ਨਿਭਾਓ, ਬਾਕੀ ਡਿਊਟੀ ਨਿਭਾਉਣਾ ਮੇਰੀ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁਲਦੀਪ ਸਿੰਘ ਸਾਡੇ ਬਹੁਤ ਹੀ ਮਿਹਨਤੀ ਮੰਤਰੀ ਹਨ। ਜਦੋਂ ਉਹ ਪੰਚਾਇਤ ਮੰਤਰੀ ਸਨ ਤਾਂ ਉਨ੍ਹਾਂ ਨੇ ਦਸ ਹਜ਼ਾਰ ਏਕੜ ਜ਼ਮੀਨ ਵੱਡੇ ਜ਼ਿਮੀਦਾਰਾਂ ਦੇ ਕਬਜ਼ੇ ਤੋਂ ਛੁਡਵਾਈ ਸੀ। ਇਸ ਜ਼ਮੀਨ ਦਾ 33 ਫੀਸਦੀ ਹਿੱਸਾ ਗਰੀਬ ਦਲਿਤ ਵਰਗ ਦੇ ਲੋਕਾਂ ਦੀ ਸੀ। ਹੁਣ ਉਨ੍ਹਾਂ ਲੋਕਾਂ ਨੇ ਉਸ ਜ਼ਮੀਨ ਦੇ ਠੇਕੇ ਲੈਣੇ ਸ਼ੁਰੂ ਕਰ ਦਿੱਤੇ ਹਨ। ਆਓ 1 ਜੂਨ ਨੂੰ ਇਤਿਹਾਸ ਬਦਲੀਏ। ਇਸ ਵਾਰ ਅੰਮ੍ਰਿਤਸਰ ਤੋਂ ਠੰਡੀਆਂ ਹਵਾਵਾਂ ਦੇ ਝੌਂਕੇ ਆਉਣ।
ਇਹ ਵੀ ਪੜ੍ਹੋ : ਸੰਤ ਬਾਬਾ ਰਾਮ ਸਿੰਘ ਜੀ ਦੇ ਅਕਾਲ ਚਲਾਣੇ ਮਗਰੋਂ ਕ੍ਰਿਕਟਰ ‘Yuvraj Singh’ ਹੋਏ ਭਾਵੁਕ, ਪੋਸਟ ਸਾਂਝੀ ਕਰ ਕਿਹਾ….
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਸੂਬਾ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਨ, ਜਦਕਿ ਤਰਨਤਾਰਨ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਚੋਣ ਮੈਦਾਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਵਿੱਚ ਕੁੱਲ 6 ਰੋਡ ਸ਼ੋਅ ਕਰਨਗੇ। ਪਹਿਲਾਂ ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ, ਫਿਰ ਅਜਨਾਲਾ ਅਤੇ ਅਖੀਰ ਵਿੱਚ ਮਜੀਠਾ ਇਲਾਕੇ ਵਿੱਚ ਰੋਡ ਸ਼ੋਅ ਕਰਨਗੇ। ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਇਸ ਸਮੇਂ ਮਜੀਠਾ ਹਲਕੇ ਤੋਂ ਵਿਧਾਇਕ ਹਨ। ਜਦੋਂਕਿ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ। ਸ਼ਾਮ ਨੂੰ ਉਹ ਹਲਕਾ ਖਡੂਰ ਸਾਹਿਬ ਦੇ ਜੰਡਿਆਲਾ, ਬਾਬਾ ਬਕਾਲਾ ਅਤੇ ਤਰਨਤਾਰਨ ਵਿੱਚ ਰੋਡ ਸ਼ੋਅ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: