ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। ਕਰੀਬ 1 ਵਜੇ ਤੋਂ ਬਾਅਦ ਉਹ ਸੰਗਰੂਰ ਦੇ ਪਿੰਡ ਚੀਮਾ ਵਿਖੇ ਪਹੁੰਚਣਗੇ। ਜਿੱਥੇ ਉਹ ਸੰਗਰੂਰ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਣਗੇ।
ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰਾਜੈਕਟ ਸੰਗਰੂਰ ਦੇ ਲੋਕਾਂ ਲਈ ਹੈ, ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰਾਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਹੁਣੇ ਜਿਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।
ਇਹ ਵੀ ਪੜ੍ਹੋ : ਸੂਬੇ ‘ਚ ਡਿਫਾਲਟਰ ਇੰਡਸਟ੍ਰੀਅਲ ਪਲਾਟ ਅਲਾਟੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ
ਮੁੱਖ ਮੰਤਰੀ ਭਗਵੰਤ ਮਾਨ ਅੱਜਕਲ੍ਹ ਸੰਗਰੂਰ ‘ਚ ਜ਼ਿਆਦਾ ਸਮਾਂ ਬਤੀਤ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਵੀ ਸੰਗਰੂਰ ਵਿੱਚ ਸਨ। ਇਸ ਦੌਰਾਨ ਉਨ੍ਹਾਂ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਨਹੀਂ ਸਾਧਿਆ। ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਸੁਨੇਹਾ ਦੇ ਕੇ ਹੀ ਛੱਡਿਆ।
ਵੀਡੀਓ ਲਈ ਕਲਿੱਕ ਕਰੋ -: