ਰਾਜਧਾਨੀ ਨਵੀਂ ਦਿੱਲੀ ਸਮੇਤ ਪੂਰਾ ਉੱਤਰ ਭਾਰਤ ਇਸ ਸਮੇਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਉੱਤਰੀ ਭਾਰਤ ਦੇ ਕੁਝ ਰਾਜਾਂ ਲਈ ਸ਼ੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਇਹ ਸੂਬੇ ਹਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਜਿੱਥੇ ਅਗਲੇ ਦੋ ਦਿਨਾਂ ਤੱਕ ਸੀਤ ਲਹਿਰ ਹੋਰ ਤੇਜ਼ ਹੋ ਜਾਵੇਗੀ।
ਦਿੱਲੀ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਇਸ ਸਮੇਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਆਈਐਮਡੀ ਮੁਤਾਬਕ ਕੁਝ ਦਿਨਾਂ ਤੱਕ ਇਹ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਅਗਲੇ 4-5 ਦਿਨਾਂ ਦੌਰਾਨ ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਪਣੇ ਪੂਰਵ ਅਨੁਮਾਨ ਵਿੱਚ, IMD ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਧੁੰਦ ਘੱਟ ਜਾਵੇਗੀ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ 9 ਜਨਵਰੀ ਤੱਕ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਪੱਛਮੀ ਮੱਧ ਪ੍ਰਦੇਸ਼, ਬਿਹਾਰ ਝਾਰਖੰਡ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 8 ਜਨਵਰੀ ਤੱਕ ਅਤੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੜੀਸਾ ਵਿੱਚ ਐਤਵਾਰ ਤੱਕ ਅਜਿਹੀ ਸਥਿਤੀ ਬਣੀ ਰਹੇਗੀ।
ਇਹ ਵੀ ਪੜ੍ਹੋ : 10 ਮਰੀਜ਼ਾਂ ਦੀ ਮੌ.ਤ ਨਾਲ ਹਸਪਤਾਲ ਹੈਰਾਨ, ਜਾਂਚ ‘ਚ ਸਾਹਮਣੇ ਆਈ ਨਰਸ ਦੀ ਘਿਨੌਣੀ ਹਰਕਤ!
ਅੱਜ ਸਭ ਤੋਂ ਘੱਟ ਤਾਪਮਾਨ ਪੱਛਮੀ ਰਾਜਸਥਾਨ ਦੇ ਬੀਕਾਨੇਰ ਵਿੱਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਨੀਵਾਰ ਸਵੇਰੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਰਾਜਸਥਾਨ ਦੇ ਸੀਕਰ ‘ਚ ਤਾਪਮਾਨ 1 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”