ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਫਿਰ ਤੋਂ ਠੰਡ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 28, 29 ਤੇ 30 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਤਿੰਨ ਦਿਨਾਂ ਲਈ ਕਿਸਾਨਾਂ ਵਾਸਤੇ ਐਡਵਾਇਜਰੀ ਜਾਰੀ ਕੀਤੀ ਹੈ।
ਦੱਸ ਦੇਈਏ ਕਿ ਮੌਸਮ ਬਦਲਣ ਨਾਲ ਕੁਝ ਕੁ ਨੂੰ ਫਾਇਦਾ ਹੋਵੇਗਾ ਤੇ ਕਈਆਂ ਦਾ ਨੁਕਸਾਨ ਵੀ ਹੋ ਸਕਦਾ ਹੈ। ਮੀਂਹ ਪੈਣ ਨਾਲ ਇਕ ਤਾਂ ਗਰਮੀ ਤੋਂ ਰਾਹਤ ਮਿਲੇਗੀ ਪਰ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਉਨ੍ਹਾਂ ਦੀਆਂ ਫਸਲਾਂ ਪਕ ਕੇ ਤਿਆਰ ਖੜ੍ਹੀਆਂ ਹਨ ਤੇ ਅਜਿਹੇ ਵਿਚ ਜੇਕਰ ਮੀਂਹ ਪਵੇਗਾ ਤਾਂ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ : ਵੀਜ਼ਾ ਨਾ ਲੱਗਣ ਕਰਕੇ ਬੰਦੇ ਨੇ ਜੀਵਨ ਲੀਲਾ ਕੀਤੀ ਸਮਾਪਤ, ਬੱਚੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਭਾਰੀ ਮੀਂਹ ਦੇ ਨਾਲ-ਨਾਲ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਤਿੰਨ ਦਿਨ ਮੌਸਮ ਖਰਾਬ ਰਹੇਗਾ। IMD ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਖਰਾਬ ਮੌਸਮ ਦਾ ਕਾਰਨ ਪੱਛਮੀ ਗੜਬੜੀ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: