ਭਾਰਤ ਤੇ ਪਾਕਿਸਤਾਨ ਦਾ ਮੈਚ ਵੇਖਣ ਦਾ ਉਤਸ਼ਾਹ ਲੋਕਾਂ ਵਿਚ ਕੁਝ ਵੱਖਰਾ ਹੀ ਹੁੰਦਾ ਹੈ। ਕ੍ਰਿਕਟ ਦੇ ਪ੍ਰਸ਼ੰਸਕਾਂ ਨੂੰ ਇਸੇ ਮੈਚ ਨੂੰ ਲੈ ਕੇ ਖੁਸ਼ਖਬਰੀ ਹੈ। ਦਰਅਸਲ ਆਈਸੀਸੀ ਚੈਂਪੀਅਨਸ ਟਰਾਫੀ 2025 ਦਾ ਪੂਰਾ ਸ਼ੈਡਿਊਲ ਜਾਰੀ ਹੋ ਗਿਆ ਹੈ, ਜਿਸ ਦੌਰਾਨ ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ 23 ਫਰਵਰੀ ਨੂੰ ਹੋਵੇਗਾ।
ਪਾਕਿਸਤਾਨ ਕ੍ਰਿਕਟ ਬੋਰਡ ਨੇ ਹਾਈਬ੍ਰਿਡ ਮਾਡਲ ਲਈ ਯੂਏਈ ਨੂੰ ਚੁਣਿਆ ਸੀ। ਇਸ ਲਈ ਭਾਰਤੀ ਟੀਮ ਆਪਣੇ ਸਾਰੇ ਮੈਚ ਯੂਏਈ ਵਿੱਚ ਖੇਡੇਗੀ। ਚੈਂਪੀਅਨਸ ਟਰਾਫੀ 2025 ਦਾ ਫਾਈਨਲ ਮੈਚ ਲਾਹੌਰ ਵਿੱਚ ਖੇਡਿਆ ਜਾਵੇਗਾ ਪਰ ਜੇ ਭਾਰਤੀ ਟੀਮ ਫਾਈਨਲ ‘ਚ ਪਹੁੰਚੀ ਤਾਂ ਇਹ ਦੁਬਈ ਵਿਚ ਖੇਡਿਆ ਜਾਵੇਗਾ।
ਚੈਂਪੀਅਨਸ ਟਰਾਫੀ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ 19 ਫਰਵਰੀ ਨੂੰ ਕਰਾਚੀ ਵਿੱਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ 20 ਫਰਵਰੀ ਨੂੰ ਹੋਵੇਗਾ। ਅਫਗਾਨਿਸਤਾਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਨਾਲ ਹੈ। ਇਹ ਮੈਚ ਕਰਾਚੀ ਵਿੱਚ ਖੇਡਿਆ ਜਾਵੇਗਾ। ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ 22 ਫਰਵਰੀ ਨੂੰ ਮੈਚ ਖੇਡਿਆ ਜਾਵੇਗਾ।
ਟੀਮ ਇੰਡੀਆ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨਾਲ ਭਿੜੇਗੀ। ਇਸ ਤੋਂ ਬਾਅਦ ਉਸ ਦਾ ਮੁਤਾਬਲਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਇਹ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 2 ਮਾਰਚ ਨੂੰ ਖੇਡਿਆ ਜਾਵੇਗਾ। ਟੀਮ ਇੰਡੀਆ ਆਪਣੇ ਸਾਰੇ ਮੈਚ ਦੁਬਈ ‘ਚ ਹੀ ਖੇਡੇਗੀ।
ਫਾਈਨਲ ਮੈਚ 9 ਮਾਰਚ ਨੂੰ ਲਾਹੌਰ ਵਿੱਚ ਖੇਡਿਆ ਜਾਵੇਗਾ। ਪਰ ਜੇ ਟੀਮ ਇੰਡੀਆ ਫਾਈਨਲ ਵਿੱਚ ਪਹੁੰਚਦੀ ਹੈ ਤਾਂ ਇਹ ਦੁਬਈ ਵਿੱਚ ਖੇਡਿਆ ਜਾਵੇਗਾ। ਇਸੇ ਤਰ੍ਹਾਂ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਦੁਬਈ ਵਿੱਚ ਖੇਡਿਆ ਜਾਵੇਗਾ। ਦੂਜਾ ਸੈਮੀਫਾਈਨਲ ਮੈਚ ਲਾਹੌਰ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਜਾਂ ਪਾਕਿਸਤਾਨ ਦੇ ਸੈਮੀਫਾਈਨਲ ‘ਚ ਪਹੁੰਚਣ ਤੋਂ ਬਾਅਦ ਸਥਾਨ ਬਦਲਿਆ ਜਾ ਸਕਦਾ ਹੈ।
ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫੀ 2025 ਦਾ ਸ਼ੈਡਿਊਲ-
19 ਫਰਵਰੀ – ਪਾਕਿਸਤਾਨ ਬਨਾਮ ਨਿਊਜ਼ੀਲੈਂਡ, ਨੈਸ਼ਨਲ ਸਟੇਡੀਅਮ, ਕਰਾਚੀ
20 ਫਰਵਰੀ – ਬੰਗਲਾਦੇਸ਼ ਬਨਾਮ ਭਾਰਤ, ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਦੁਬਈ
21 ਫਰਵਰੀ – ਅਫਗਾਨਿਸਤਾਨ ਬਨਾਮ ਦੱਖਣੀ ਅਫਰੀਕਾ, ਨੈਸ਼ਨਲ ਸਟੇਡੀਅਮ, ਕਰਾਚੀ
22 ਫਰਵਰੀ – ਆਸਟ੍ਰੇਲੀਆ ਬਨਾਮ ਇੰਗਲੈਂਡ, ਗੱਦਾਫੀ ਸਟੇਡੀਅਮ, ਲਾਹੌਰ
23 ਫਰਵਰੀ – ਪਾਕਿਸਤਾਨ ਬਨਾਮ ਭਾਰਤ, ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਦੁਬਈ
24 ਫਰਵਰੀ – ਬੰਗਲਾਦੇਸ਼ ਬਨਾਮ ਨਿਊਜ਼ੀਲੈਂਡ, ਰਾਵਲਪਿੰਡੀ ਕ੍ਰਿਕਟ ਸਟੇਡੀਅਮ, ਰਾਵਲਪਿੰਡੀ
25 ਫਰਵਰੀ – ਆਸਟ੍ਰੇਲੀਆ ਬਨਾਮ ਦੱਖਣੀ ਅਫਰੀਕਾ, ਰਾਵਲਪਿੰਡੀ ਕ੍ਰਿਕਟ ਸਟੇਡੀਅਮ, ਰਾਵਲਪਿੰਡੀ
26 ਫਰਵਰੀ – ਅਫਗਾਨਿਸਤਾਨ ਬਨਾਮ ਇੰਗਲੈਂਡ, ਗੱਦਾਫੀ ਸਟੇਡੀਅਮ, ਲਾਹੌਰ
27 ਫਰਵਰੀ – ਪਾਕਿਸਤਾਨ ਬਨਾਮ ਬੰਗਲਾਦੇਸ਼, ਰਾਵਲਪਿੰਡੀ ਕ੍ਰਿਕਟ ਸਟੇਡੀਅਮ, ਰਾਵਲਪਿੰਡੀ
28 ਫਰਵਰੀ – ਅਫਗਾਨਿਸਤਾਨ ਬਨਾਮ ਆਸਟ੍ਰੇਲੀਆ, ਗੱਦਾਫੀ ਸਟੇਡੀਅਮ, ਲਾਹੌਰ
1 ਮਾਰਚ – ਦੱਖਣੀ ਅਫਰੀਕਾ ਬਨਾਮ ਇੰਗਲੈਂਡ, ਨੈਸ਼ਨਲ ਸਟੇਡੀਅਮ, ਕਰਾਚੀ
2 ਮਾਰਚ – ਨਿਊਜ਼ੀਲੈਂਡ ਬਨਾਮ ਭਾਰਤ, ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਦੁਬਈ
ਇਹ ਵੀ ਪੜ੍ਹੋ : ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ
ਫਾਈਨਲ ਅਤੇ ਸੈਮੀਫਾਈਨਲ ਮੈਚ ਦੇ ਸਥਾਨ-
4 ਮਾਰਚ – ਸੈਮੀਫਾਈਨਲ 1, ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਦੁਬਈ
5 ਮਾਰਚ – ਸੈਮੀਫਾਈਨਲ 2, ਗੱਦਾਫੀ ਸਟੇਡੀਅਮ, ਲਾਹੌਰ
9 ਮਾਰਚ – ਫਾਈਨਲ – ਗੱਦਾਫੀ ਸਟੇਡੀਅਮ, ਲਾਹੌਰ (ਜੇ ਟੀਮ ਇੰਡੀਆ ਫਾਈਨਲ ਵਿੱਚ ਪਹੁੰਚਦੀ ਹੈ ਤਾਂ ਸਥਾਨ ਦੁਬਈ ਹੋਵੇਗਾ)
ਵੀਡੀਓ ਲਈ ਕਲਿੱਕ ਕਰੋ -: