ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ,ਦੇ ਪਿੰਡ ਧਾਰੋਵਾਲੀ ਤੋਂ ਉੱਦੋਵਾਲੀ ਜਾਂਦੇ ਰੋਡ ਤੇ 33 ਸਾਲਾਂ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਗਾਜੀਨੰਗਲ ਵਜੋਂ ਹੋਈ ਹੈ।
ਮ੍ਰਿਤਕ ਗੁਰਵਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਪਸਰ ਗਿਆ। ਮ੍ਰਿਤਕ ਗੁਰਵਿੰਦਰ ਸਿੰਘ ਵੱਡੇ ਭਰਾ ਜਸਪਾਲ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਗੁਰਵਿੰਦਰ ਸਿੰਘ ਇੱਕ ਨਿੱਜੀ ਬੱਸ ‘ਚ ਕੰਡਕਟਰ ਵਜੋਂ ਕੰਮ ਕਰਦਾ ਸੀ। ਹਰ ਰੋਜ਼ ਦੀ ਤਰ੍ਹਾਂ ਪਰਿਵਾਰ ਵਾਲੇ ਉਸ ਦੇ ਘਰ ਆਉਣ ਦੀ ਉਡੀਕ ਕਰ ਰਹੇ ਸਨ ਪਰ ਉਨ੍ਹਾਂ ਨੂੰ ਕਿਸੇ ਰਾਹਗੀਰ ਦਾ ਫੋਨ ਆਉਣ ‘ਤੇ ਪਤਾ ਚੱਲਿਆ ਕਿ ਉੱਦੋਵਾਲੀ ਤੋਂ ਧਾਰੋਵਾਲੀ ਰੋਡ ਤੇ ਉਸ ਦਾ ਕਿਸੇ ਅਣਪਛਾਤੇ ਵਾਹਨ ਨਾਲ ਭਿਆਨਕ ਐਕਸੀਡੈਂਟ ਹੋ ਗਿਆ।
ਇਹ ਵੀ ਪੜ੍ਹੋ : ਇਨ੍ਹਾਂ ਸਫੈਦ ਚੀਜ਼ਾਂ ਦੀ ਵਰਤੋਂ ਹੈ ਜ਼ਹਿ.ਰ ਵਾਂਗ, ਅੱਜ ਤੋਂ ਹੀ ਡਾਇਟ ‘ਚ ਕਰੋ ਬਦਲਾਅ
ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਤੇ ਪਤਨੀ ਨੂੰ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਅਤੇ ਇੰਨਸਾਫ ਦੀ ਮੰਗ ਕੀਤੀ। ਦੂਜੇ ਪਾਸੇ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: