ਪੰਜਾਬ ਦੀ ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ।
ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।
ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ : Election Result 2024 : ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ, ਚੰਡੀਗੜ੍ਹ ਤੋਂ ਕਾਂਗਰਸ ਗਠਜੋੜ ਅੱਗੇ
ਇੱਥੋਂ ਮੁੱਖ ਮੁਕਾਬਲਾ ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਅਤੇ ਡਾ. ਬਲਬੀਰ ਵਿਚਕਾਰ ਹੈ, ਇਸ ਤੋਂ ਇਲਾਵਾ ਐਨਕੇ ਸ਼ਰਮਾ ਵੀ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 63.63 ਫੀਸਦੀ ਵੋਟਿੰਗ ਹੋਈ। ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ।
ਵੀਡੀਓ ਲਈ ਕਲਿੱਕ ਕਰੋ -: