ਲੁਧਿਆਣਾ ਨਗਰ ਨਿਗਮ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਂਸਦ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਈ। ਦੱਸਿਆ ਗਿਆ ਹੈ ਕਿ ਅਦਾਲਤ ਨੇ ਐਮ.ਪੀ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਜ਼ਮਾਨਤ ਮਿਲ ਗਈ ਹੈ।
ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫਤਰ ਨੂੰ ਤਾਲਾ ਲਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਐੱਮ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਅਦਾਲਤ ਨੇ ਬੀਤੇ ਦਿਨ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੁਲਿਸ ਤੇ ਕਾਂਗਰਸ ਸਮਰਥਕਾਂ ਵਿਚਾਲੇ ਖੂਬ ਹੰਗਾਮਾ ਹੋਇਆ। ਬੈਰਿਕੇਡਿੰਗ ਤੋੜਨ ਦੀ ਕੋਸ਼ਿਸ਼ ਨੂੰ ਲੈ ਕੇ ਕਾਂਗਰਸ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋਈ, ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਤੱਕ ਉਤਰ ਗਈਆਂ। ਇਸ ਮਗਰੋਂ ਪੁਲਿਸ ਨੇ ਸਾਂਸਦ ਬਿੱਟੂ, ਆਸ਼ੂ ਅਤੇ ਤਲਵਾੜ ਸਣੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜ੍ਹੋ : ਹਿਮਾਚਲ ਸਿਖਾਏੇਗਾ ਪੰਜਾਬ-ਹਰਿਆਣਾ ਨੂੰ NDPS ਕੇਸਾਂ ਦੀ ਜਾਂਚ, ਹਾਈਕੋਰਟ ਨੇ ਦਿੱਤਾ ਹੁਕਮ
ਸਾਂਸਦ ਤੇ ਸਾਬਕਾ ਮੰਤਰੀ ਸਮੇਤ ਸਾਰੇ ਆਗੂਆਂ ਨੇ ਅੱਜ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਗ੍ਰਿਫ਼ਤਾਰੀ ਦੇਣ ਲਈ ਜਾਣਾ ਸੀ। ਇਸ ਦੇ ਲਈ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਉਡੀਕ ਕਰਨ ਲੱਗੇ।
ਵੀਡੀਓ ਲਈ ਕਲਿੱਕ ਕਰੋ -: