ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਪੰਜਾਬ ਦੇ 2 ਸੰਸਦ ਮੈਂਬਰਾਂ ਦੇ ਨਾਵਾਂ ‘ਤੇ ਰੋਕ ਰੱਖਦੇ ਹੋਏ ਇਸ ਵਾਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ 2 ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ।
ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਹੋਲਡ ‘ਤੇ ਰੱਖਿਆ ਗਿਆ ਹੈ। ਸੀਪੀਪੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪ੍ਰਸਤਾਵਿਤ ਨਾਵਾਂ ਨੂੰ ਹੋਲਡ ‘ਤੇ ਰੱਖਿਆ ਗਿਆ ਹੈ।
ਇਕ ਅੰਦਾਜ਼ੇ ਮੁਤਾਬਕ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦੋਂਕਿ ਡਾ. ਅਮਰ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਮੁੜ ਟਿਕਟ ਮਿਲ ਸਕਦੀ ਹੈ। ਉਥੇ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੇ ਨਾਵਾਂ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ।
ਕਾਂਗਰਸ ਸੂਤਰਾਂ ਮੁਤਾਬਕ ਸੀਈਸੀ ਨੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਰ ਇਸ ਦੇ ਨਾਲ ਹੀ ਜਲੰਧਰ ਅਤੇ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਲਗਭਗ ਤੈਅ ਹਨ। ਜਲੰਧਰ ਤੋਂ ਚੰਨੀ ਵੱਲੋਂ ਚੋਣ ਪ੍ਰਚਾਰ ਕਰਨ ਤੋਂ ਬਾਅਦ ਚੌਧਰੀ ਪਰਿਵਾਰ ਬਾਗੀ ਮੂਡ ਵਿੱਚ ਹੈ, ਜਦਕਿ ਪਟਿਆਲਾ ਤੋਂ ਸਾਬਕਾ ਸੂਬਾ ਪ੍ਰਧਾਨ ਲਾਲ ਸਿੰਘ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕਾਂਗਰਸ ਵੀ ਇਨ੍ਹਾਂ ਚੋਣਾਂ ‘ਚ ਆਪਣੇ ਮੌਜੂਦਾ ਵਿਧਾਇਕਾਂ ‘ਤੇ ਦਾਅ ਲਗਾਉਣ ਦੇ ਮੂਡ ‘ਚ ਹੈ। ਅੰਦਾਜ਼ੇ ਮੁਤਾਬਕ ਇਸ ਵਾਰ ਕਾਂਗਰਸ ਸੰਗਰੂਰ ਤੋਂ ਸੁਖਪਾਲ ਖਹਿਰਾ ਨੂੰ ਟਿਕਟ ਦੇ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਸੂਤਰਾਂ ਮੁਤਾਬਕ ਇਸ ‘ਤੇ ਸਹਿਮਤੀ ਬਣ ਗਈ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : BJP ਥੋੜ੍ਹੀ ਦੇਰ ‘ਚ ਜਾਰੀ ਕਰੇਗੀ ਸੰਕਲਪ ਪੱਤਰ, PM ਮੋਦੀ ਵੀ ਪਹੁੰਚੇ ਦਫ਼ਤਰ
ਸੰਗਰੂਰ ਸੀਟ ਕਾਂਗਰਸ ਲਈ ਅਹਿਮ ਸਾਬਤ ਹੋਣ ਜਾ ਰਹੀ ਹੈ। ਇਸ ਸੀਟ ‘ਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਐਮ.ਪੀ. ਸਿਮਰਨਜੀਤ ਸਿੰਘ ਮਾਨ ਉਪ ਚੋਣਾਂ ਵਿਚ ਇਸ ਸੀਟ ਤੋਂ ਜਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: