ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਕਾਂਗਰਸ ਸ਼ੁਰੂਆਤ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਨੂੰ MSP ਦੇਣੀ ਚਾਹੀਦੀ ਹੈ।
ਮੱਲਿਕਾਰੁਜਨ ਖੜਗੇ ਨੇ ਕਿਹਾ ਕਿ ਅਸੀਂ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਾਂ। ਅਸੀਂ ਇਹ ਗੱਲ ਖੁੱਲ੍ਹ ਕੇ ਕਹਿ ਰਹੇ ਹਾਂ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਚੁਣਾਵੀ ਘੋਸ਼ਣਾ ਪੱਤਰ ਵਿਚ ਵੀ ਇਸ ਗੱਲ ਦਾ ਐਲਾਨ ਕਰਨ ਜਾ ਰਹੇ ਹਾਂ ਕਿ MSP ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਸਾਰੀਆਂ ਫਸਲਾਂ ਨੂੰ ਕਵਰ ਨਹੀਂ ਕੀਤਾ ਜਾ ਸਕਦਾ ਪਰ MSP ਦੇਣ ਲਈ ਜ਼ਰੂਰੀ ਫਸਲਾਂ ਨੂੰ ਕਵਰ ਕੀਤਾ ਜਾਣਾ ਚਾਹੀਦਾ ਹੈ।
ਕਿਸਾਨਾਂ ਨੇ ‘ਦਿੱਲੀ ਚੱਲੋ’ ਮਾਰਚ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ ਕਿਸਾਨ ਪੰਜਾਬ-ਹਰਿਆਣਾ ਸਰਹੱਦ ਦੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ ਜਿਥੇ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ ਹੋਇਆ ਹੈ। ਕਿਸਾਨ ਹਰਿਆਣਾ ਵਿਚ ਦਾਖਲ ਹੋ ਕੇ ਦਿੱਲੀ ਜਾਣਾ ਚਾਹੁੰਦੇ ਹਨ। ਸਵੇਰੇ ਜਦੋਂ ਕਿਸਾਨਾਂ ਨੇ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਨੂੰ ਤੋੜ ਕੇ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ।
ਇਹ ਵੀ ਪੜ੍ਹੋ : ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਖਨੌਰੀ ਬਾਰਡਰ ‘ਤੇ ਸੋਨੀਆ ਮਾਨ ਦੀ ਵਿਗੜੀ ਤਬੀਅਤ
ਦੂਜੇ ਪਾਸੇ ਸਰਕਾਰ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕਰਨ ਵਿਚ ਲੱਗੀ ਹੋਈ ਹੈ। ਕਿਸਾਨ ਸੰਗਠਨਾਂ ਤੇ ਸਰਕਾਰ ਵਿਚ 4 ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਵੱਲੋਂ ਹੁਣ ਪੰਜਵੇਂ ਗੇੜ ਦੀ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਦਾ ਕਹਿਣਾ ਹੈ ਕਿ ਗੱਲਬਾਤ ਨਾਲ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।