ਪੰਜਾਬ ਦੀ ਸਿਆਸਤ ਵਿਚ ਪਿਛਲੇ ਕੁਝ ਦਿਨਾਂ ਤੋਂ ਉਥਲ-ਪੁਥਲ ਚੱਲ ਰਹੀ ਹੈ। ਵੱਡੇ-ਵੱਡੇ ਆਗੂਆਂ ਵੱਲੋਂ ਪਾਰਟੀ ਬਦਲੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਪਾਰਟੀ ਛੱਡਣ ਦੇ ਬਾਅਦ ਡੈਮੇਜ ਕੰਟਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸੇ ਤਹਿਤ ਇਕ ਪਾਸੇ ਜਿਥੇ ਪੁਰਾਣੇ ਆਗੂਆਂ ਦੀ ਪਾਰਟੀ ਵਿਚ ਵਾਪਸੀ ਕਰਾਈ ਜਾ ਰਹੀ ਹੈ, ਉਥੇ ਦੂਜੇ ਪਾਸੇ ਜਿਹੜੇ ਇਲਾਕਿਆਂ ਵਿਚ ਆਗੂਆਂ ਦੀ ਘਾਟ ਹੈ, ਉਥੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵੱਲੋਂ ਟਕਸਾਲੀ ਕਾਂਗਰਸੀ ਆਗੂ ਨੂੰ ਫਤਿਹਗੜ੍ਹ ਸਾਹਿਬ ਦੀ ਕਮਾਨ ਸੌਂਪੀ ਹੈ। ਡਾ. ਸਿਕੰਦਰ ਸਿੰਘ ਨੂੰ ਫਤਿਹਗੜ੍ਹ ਸਾਹਿਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਸਿਕੰਦਰ ਸਿੰਘ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਕੁਝ ਸਮਾਂ ਹੀ ਬਚਿਆ ਹੈ ਤੇ ਅਜਿਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਹੀ ਕਾਂਗਰਸ ਦੇ ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਤੇ ਅਜਿਹੇ ਵਿਚ ਕਾਂਗਰਸ ਡੈਮੇਜ ਕੰਟਰੋਲ ਵਿਚ ਜੁਟ ਗਈ ਹੈ ਤੇ ਵਰਕਰਾਂ ਵਿਚ ਜੋਸ਼ ਭਰਨ ਲਈ ਨਵੀਂ ਰਣਨੀਤੀ ਬਣਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੰਦੇ ਵੱਲੋਂ ਉਗਾਏ 606 ਅ/ਫੀਮ ਦੇ ਪੌਦੇ ਕੀਤੇ ਜ਼ਬਤ, ਮਾਮਲਾ ਦਰਜ
ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਆਉਣੇ ਹਨ। ਪਾਰਟੀ ਵੱਲੋਂ ਵਰਕਰਾਂ ਵਿਚ ਜੋਸ਼ ਭਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 2019 ਵਿਚ ਕਾਂਗਰਸ ਨੇ 13 ਵਿਚੋਂ 8 ਸੀਟਾਂ ਜਿੱਤੀਆਂ ਸਨ ਇਸ ਲਈ ਕਾਂਗਰਸ ਪਾਰਟੀ ਲਈ ਵੱਡਾ ਸਵਾਲ ਹੋਵੇਗਾ ਕਿ ਇਨ੍ਹਾਂ 8 ਸੀਟਾਂ ਨੂੰ ਬਚਾ ਕੇ ਰੱਖਣਾ ਜਾਂ ਇਨ੍ਹਾਂ ਸੀਟਾਂ ਵਿਚ ਵਾਧਾ ਕਰਨਾ।
ਵੀਡੀਓ ਲਈ ਕਲਿੱਕ ਕਰੋ -: