ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈਕੇ ਪੰਜਾਬ ਕਾਂਗਰਸ ਦੇ ਆਗੂਆਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ’ਤੇ ਪੁੱਜਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਸਵੇਰੇ 6.30 ਵਜੇ ਸੁਖਪਾਲ ਸਿੰਘ ਨਾਲ ਵਾਪਰੀ ਘਟਨਾ ਬਾਰੇ ਪੂਰੀ ਜਾਣਕਾਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਜੰਗਲ ਰਾਜ ਬਣ ਗਿਆ ਹੈ। ਸੁਖਪਾਲ ਖਹਿਰਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਸੁਖਪਾਲ ਸਿੰਘ ਖਹਿਰਾ 8 ਸਾਲ ਪੁਰਾਣੇ ਕੇਸ ਵਿੱਚ ਉਲਝੇ ਹੋਏ ਹਨ ਅਤੇ ਬਿਨਾਂ ਕਿਸੇ ਤੱਥ ਦੇ ਗ੍ਰਿਫਤਾਰ ਕੀਤੇ ਗਏ ਹਨ। ਸੁਖਪਾਲ ਸਿੰਘ ਖਹਿਰਾ ਖਿਲਾਫ ਕੇਸ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ, ਹੁਣ ਵਿਸ਼ੇਸ਼ ਜਾਂਚ ਟੀਮ (SIT) ਬਣਾ ਕੇ ਸੁਖਪਾਲ ਖਹਿਰਾ ਨੂੰ ਸ਼ਾਮਲ ਕਰ ਲਿਆ ਹੈ। ਐਸ.ਆਈ.ਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਬਿਨ੍ਹਾਂ ਪੁੱਛਗਿੱਛ ਜਾਂ ਸੰਮਨ ਕੀਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ : ਗਣਪਤੀ ਵਿਸਰਜਨ ਲਈ ਗਏ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ
ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਪੁਲਿਸ ਸਵੇਰੇ ਤੜਕੇ ਖਹਿਰਾ ਦੇ ਘਰ ਪਹੁੰਚੀ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਹ ਕਿਸੇ ਬਹੁਤ ਵੱਡੇ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਆਈ ਹੋਵੇ। ਉਨ੍ਹਾਂ ਦੋਸ਼ ਲਾਏ ਕਿ ਪੁਲਿਸ ਨੇ ਬਿਨਾਂ ਵਾਰੰਟ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਚੁੱਪ ਨਹੀਂ ਬੈਠਾਂਗੇ। ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਚੀਜ਼ਾਂ ਕੀਤੀਆਂ ਜਾ ਰਹੀਆਂ ਹਨ… ਇਹ ਬਿਲਕੁਲ ਗਲਤ ਹਨ। ਇਸ ਘਟਨਾ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਲੋਕ ਸਭ ਕੁਝ ਜਾਣਦੇ ਹਨ। ਮੈਨੂੰ ਉਮੀਦ ਹੈ ਕਿ ਰਾਜਪਾਲ ਇਸ ਮਾਮਲੇ ‘ਤੇ ਜ਼ਰੂਰ ਧਿਆਨ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: