ਅੰਮ੍ਰਿਤਸਰ ਵਿੱਚ ਕਾਂਗਰਸੀ ਵਰਕਰ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਫੋਟੋ ਲੱਗੀ ਟੀ-ਸ਼ਰਟ ਪਹਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਉਨ੍ਹਾਂ ਫੋਟੋਆਂ ਵੀ ਖਿਚਵਾਈਆਂ।
ਦੱਸਣਯੋਗ ਹੈ ਕਿ ਕਰਮਜੀਤ ਸਿੰਘ ਕਾਂਗਰਸ ਦੇ ਐੱਸ.ਸੀ. ਸੈੱਲ ਦੇ ਵਾਈਸ ਚੇਅਰਮੈਨ ਆਪਣੇ ਸਾਥੀਆਂ ਦੇ ਨਾਲ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਹਿਨ ਕੇ ਪਹੁੰਚੇ। ਕਰਮਜੀਤ ਗਿੱਲ ਟਾਈਟਲਰ ਦੇ ਖਾਸਮਖਾਸ ਮੰਨੇ ਜਾਂਦੇ ਹਨ। ਕਰਮਜੀਤ ਨੇ ਟੀ-ਸ਼ਰਟ ‘ਤੇ ਟਾਈਟਲਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੋਈ ਹੈ, ਜਿਥੇ ਲਿਖਿਆ ਹੈ ‘ਹੈੱਪੀ ਬਰਥਡੇ ਟੂ ਆਵਰ ਗੌਡ ਫਾਦਰ’।
ਦੱਸ ਦੇਈਏ ਕਿ ਟਾਈਟਲਰ ਦਾ ਨਾਮ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ’ਚ ਸਾਹਮਣੇ ਆਇਆ ਸੀ। ਟਾਈਟਲਰ ’ਤੇ ਦੋਸ਼ ਲੱਗਦੇ ਰਹੇ ਹਨ ਕਿ ਉਸ ਨੇ 1984 ’ਚ ਲੋਕਾਂ ਨੂੰ ਸਿੱਖ ਵਿਰੋਧੀ ਦੰਗਿਆਂ ਦੌਰਾਨ ਭੜਕਾਇਆ ਸੀ। ਕਾਂਗਰਸ ਨੇ ਪਿਛਲੇ ਸਾਲ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਬਣਾਇਆ ਸੀ, ਜਿਸ ਦਾ ਕਾਫੀ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਹੜ੍ਹ ਨੂੰ ਲੈ ਕੇ ਅਲਰਟ, ਰਾਵੀ ਦਰਿਆ ‘ਚ ਪਾਣੀ ਛੱਡਣ ਦੀ ਤਿਆਰੀ
ਅਜਿਹੇ ਵਿੱਚ ਕਾਂਗਰਸੀ ਲੀਡਰਾਂ ਵੱਲੋਂ ਟਾਈਟਲਰ ਦੀ ਫੋਟੋ ਵਾਲੀਆਂ ਟੀ-ਸ਼ਰਟਾਂ ਪਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਹੋਰ ਠੇਸ ਪਹੁੰਚ ਸਕਦੀ ਹੈ, ਜਿਸ ਨਾਲ ਮਾਹੌਲ ਖਰਾਬ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: