ਬਰਨਾਲਾ ‘ਚ ਪੁਲਿਸ ਨੇ ਮੰਗਲਵਾਰ ਨੂੰ ਇਕ ਪੁਲਿਸ ਹੈੱਡ ਕਾਂਸਟੇਬਲ ਦੇ ਕਤਲ ‘ਚ ਸ਼ਾਮਲ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ‘ਤੇ ਐਤਵਾਰ ਰਾਤ ਨੂੰ ਇੱਕ ਰੈਸਟੋਰੈਂਟ ਵਿੱਚ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਉਹ ਇੱਥੇ ਬਿੱਲ ਦੀ ਅਦਾਇਗੀ ਨੂੰ ਲੈ ਕੇ ਹੋਏ ਝਗੜੇ ਨੂੰ ਸੁਲਝਾਉਣ ਲਈ ਗਿਆ ਸੀ।
ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਚਾਰਾਂ ਨੂੰ ਗ੍ਰਿਫਤਾਰ ਕਰ ਲਿਆ, ਜਿਸ ਵਿਚ ਪੁਲਿਸ ਦੀ ਗੋਲੀ ਲੱਗਣ ਕਾਰਨ ਇਕ ਦੋਸ਼ੀ ਜ਼ਖਮੀ ਹੋ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ ਦੇ ਅਨੁਸਾਰ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ ‘ਇਹ ਘਟਨਾ ਚਾਰਾਂ ਦੋਸ਼ੀਆਂ, ਜੋ ਕਿ ਕਬੱਡੀ ਖਿਡਾਰੀ ਦੱਸੇ ਜਾਂਦੇ ਹਨ, ਅਤੇ ਰੈਸਟੋਰੈਂਟ ਦੇ ਮਾਲਕ ਵਿਚਕਾਰ ਝਗੜੇ ਤੋਂ ਬਾਅਦ ਵਾਪਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਬਿੱਲ ਦੀ ਅਦਾਇਗੀ ਨੂੰ ਲੈ ਕੇ ਬਹਿਸ ਕਰ ਰਹੇ ਸਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਘੇਰਿਆ ਥਾਣਾ, ਨਸ਼ਾ ਵੇਚਣ ਵਾਲੀ ਔਰਤ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਭੜਕੇ ਲੋਕ
ਦੋਸ਼ ਹੈ ਕਿ ਇਸ ਤੋਂ ਬਾਅਦ ਰੈਸਟੋਰੈਂਟ ਦੇ ਮਾਲਕ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਜਦੋਂ ਦਰਸ਼ਨ ਸਿੰਘ ਮਾਮਲੇ ਨੂੰ ਸੁਲਝਾਉਣ ਲਈ ਮੌਕੇ ’ਤੇ ਪੁੱਜਾ ਤਾਂ ਦੋਸ਼ੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਕਾਰਨ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਇਸ ਤੋਂ ਬਾਅਦ ਉਸ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਸਨ।
ਵੀਡੀਓ ਲਈ ਕਲਿੱਕ ਕਰੋ -: