ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲੇ ‘ਚ ਗਰੀਬ ਅਤੇ ਆਦਿਵਾਸੀ ਲੋਕਾਂ ਦਾ ਗੈਰ-ਕਾਨੂੰਨੀ ਰੂਪ ਨਾਲ ਧਰਮ ਪਰਿਵਰਤਨ ਕਰਨ ਦੇ ਦੋਸ਼ ‘ਚ 42 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਪੁਲਸ ਨੇ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਇਹ ਲੋਕ ਗਰੀਬਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਦੇ ਸਨ। ਫੜੇ ਗਏ ਮੁਲਜ਼ਮਾਂ ਕੋਲੋਂ ਧਾਰਮਿਕ ਪੁਸਤਕਾਂ, ਪ੍ਰਚਾਰ ਸਮੱਗਰੀ ਅਤੇ ਲੈਪਟਾਪ ਬਰਾਮਦ ਹੋਏ ਹਨ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਕਪਤਾਨ ਕਾਲੂ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਚੋਪਨ ਥਾਣਾ ਖੇਤਰ ਦੇ ਮੱਲ੍ਹੀਆਂ ਟੋਲਾ ਵਾਸੀ ਨਰਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਲੋਕ ਆਦਿਵਾਸੀ ਲੋਕਾਂ ਅਤੇ ਗਰੀਬਾਂ ਨੂੰ ਈਸਾਈ ਧਰਮ ਅਪਣਾਉਣ ਦਾ ਝਾਂਸਾ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਗੈਰਕਾਨੂੰਨੀ ਧਰਮ ਪਰਿਵਰਤਨ ਕਾਨੂੰਨ ਦੇ ਤਹਿਤ 42 ਲੋਕਾਂ ਦੇ ਖਿਲਾਫ ਉੱਤਰ ਪ੍ਰਦੇਸ਼ ਪ੍ਰੋਹਿਬਿਸ਼ਨ ਆਫ ਗੈਰਕਾਨੂੰਨੀ ਧਰਮ ਪਰਿਵਰਤਨ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।