ਪਟਿਆਲਾ ‘ਚ ਸਬਜ਼ੀ ਬਣਾਉਂਦੇ ਹੋਏ ਕੁੱਕਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਏਕਤਾ ਨਗਰ ਦੇ ਆਸ-ਪਾਸ ਦਾ ਦੱਸਿਆ ਜਾ ਰਿਹਾ ਹੈ। ਇਹ ਵੀਡੀਓ ਪਟਿਆਲਾ ਦੀਆਂ ਵੱਖ-ਵੱਖ ਸੋਸ਼ਲ ਸਾਈਟਾਂ ‘ਤੇ ਵਾਇਰਲ ਹੋ ਰਹੀ ਹੈ।
ਕੁੱਕਰ ਵਿੱਚ ਧਮਾਕਾ ਹੋਣ ਸਮੇਂ ਆਸਪਾਸ ਬਹੁਤ ਸਾਰੇ ਲੋਕ ਮੌਜੂਦ ਸਨ ਪਰ ਸਾਰੇ ਸੁਰੱਖਿਅਤ ਹਨ। ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਕੁੱਕਰ ਦੀ ਸੀਟੀ ਜਾਂ ਢੱਕਣ ਦੀ ਰਬੜ ਖਰਾਬ ਹੋ ਜਾਂਦੀ ਹੈ ਤਾਂ ਅਕਸਰ ਪ੍ਰੈਸ਼ਰ ਵੱਧ ਜਾਂਦਾ ਹੈ, ਜਿਸ ਕਾਰਨ ਕੁੱਕਰ ਫਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ।
ਕੁੱਕਰ ਫਟਣ ਦੀ ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਔਰਤ ਰਸੋਈ ‘ਚ ਕੰਮ ਕਰ ਰਹੀ ਸੀ ਜਦੋਂ ਰਸੋਈ ਗੈਸ ‘ਤੇ ਕੁੱਕਰ ਰੱਖਿਆ ਹੋਇਆ ਸੀ। ਉਸ ਦੇ ਕੋਲ ਇੱਕ ਛੋਟਾ ਬੱਚਾ ਖੜ੍ਹਾ ਸੀ ਅਤੇ ਦੂਜੇ ਪਾਸੇ ਇੱਕ ਬਜ਼ੁਰਗ ਔਰਤ ਵੀ ਖੜ੍ਹੀ ਸੀ। ਅਚਾਨਕ ਕੁੱਕਰ ‘ਚ ਧਮਾਕਾ ਹੋਣ ਕਾਰਨ ਰਸੋਈ ‘ਚ ਰੱਖਿਆ ਸਾਮਾਨ ਅਤੇ ਲੱਕੜ ਦਾ ਦਰਾਜ਼ ਟੁੱਟ ਕੇ ਹੇਠਾਂ ਡਿੱਗ ਗਿਆ। ਰਸੋਈ ਦੇ ਸਾਹਮਣੇ ਇਕ ਬਜ਼ੁਰਗ ਮੈਂਬਰ ਵੀ ਬੈਠਾ ਸੀ ਪਰ ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਤੇਜ਼ ਧਮਾਕੇ ਵਿਚ ਸਭ ਕੁਝ ਚਕਨਾਚੂਰ ਹੋ ਗਿਆ।
ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਔਰਤਾਂ ਘਰ ਦੀ ਰਸੋਈ ‘ਚ ਖਾਣਾ ਬਣਾ ਰਹੀਆਂ ਸਨ। ਇਸ ਦੌਰਾਨ ਅਚਾਨਕ ਕੁੱਕਰ ਫਟ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਆਸ-ਪਾਸ ਲੋਕ ਇਕੱਠੇ ਹੋ ਗਏ।
ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਏਕਤਾ ਨਗਰ ਦੇ ਰਹਿਣ ਵਾਲੇ ਕੈਲਾਸ਼ ਪੁਰੋਹਿਤ ਦਾ ਕਹਿਣਾ ਹੈ ਕਿ ਉਸ ਨੇ ਏਕਤਾ ਨਗਰ ਵਿੱਚ ਕੁੱਕਰ ਫਟਣ ਦੀ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਦੇਖੀ ਹੈ। ਹਰ ਕਿਸੇ ਨੂੰ ਕੁੱਕਰ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ ਅਤੇ ਅਜਿਹੀਆਂ ਚੀਜ਼ਾਂ ਦੀ ਸਮੇਂ-ਸਮੇਂ ‘ਤੇ ਜਾਂਚ ਕਰਦੇ ਰਹਿਣਾ ਚਾਹੀਦਾ ਹੈ ਤਾਂਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਦੁਨੀਆ ਦੀ ਦੂਜੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ, 116 ਸਾਲਾਂ ਦੀ ਉਮਰ ‘ਚ ਲਏ ਆਖ਼ਰੀ ਸਾਹ
ਵੀਡੀਓ ਲਈ ਕਲਿੱਕ ਕਰੋ : –