Corona in Amritsar : ਉਂਝ ਤਾਂ ਸੂਬੇ ਦੇ ਹਰੇਕ ਜਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਹੈ ਪਰ ਅੰਮ੍ਰਿਤਸਰ ਇਸ ਮਾਮਲੇ ਵਿਚ ਪਹਿਲੇ ਨੰਬਰ ‘ਤੇ ਹੈ। ਇਥੇ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਤਾਂ ਅੰਮ੍ਰਿਤਸਰ ਵਿਖੇ ਵਧ ਹੀ ਰਹੀਹੈ ਨਾਲ ਹੀ ਇਸ ਖਤਰਨਾਕ ਵਾਇਰਸ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧ ਰਹੀ ਹੈ।
ਕਲ ਐਤਵਾਰ ਰਾਤ ਨੂੰ ਅੰਮ੍ਰਿਤਸਰ ਵਿਖੇ ਇਕ ਹੋਰ ਕੋਰੋਨਾ ਪਾਜੀਟਿਵ ਮਰੀਜ਼ ਦੇ ਮੌਤ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਫੈਜਪੁਰਾ ਵਾਸੀ ਜੋਗਿੰਦਰ ਸਿੰਘ (85) ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅਜੇ ਦੋ ਦਿਨ ਪਹਿਲਾਂ ਹੀ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅਜੇ ਤਕ ਅੰਮ੍ਰਿਤਸਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 614 ਹੋ ਗਈ ਹੈ । ਇਨ੍ਹਾਂ ਵਿਚੋਂ 418 ਲੋਕ ਠੀਕ ਹੋ ਚੁੱਕੇ ਹਨ ਤੇ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਐਤਵਾਰ ਨੂੰ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3140 ਹੋ ਗਈ ਹੈ। ਕਲ ਕੋਰੋਨਾ ਨਾਲ ਤਿੰਨ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਇੱਕ ਪਠਾਨਕੋਟ ਅਤੇ ਦੋ ਮੌਤਾਂ ਸੰਗਰੂਰ ‘ਚ ਹੋਈਆਂ ਹਨ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 67 ਹੋ ਗਈ ਹੈ। ਐਤਵਾਰ ਨੂੰ 99 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1 , ਲੁਧਿਆਣਾ 22, ਮੁਹਾਲੀ 10, ਸੰਗਰੂਰ 5, ਤਰਨਤਾਰਨ 2, ਪਠਾਨਕੋਟ 5, ਫਤਿਹਗੜ੍ਹ ਸਾਹਿਬ 2, ਮੋਗਾ 1, ਪਟਿਆਲਾ 10, ਗੁਰਦਾਸਪੁਰ 2, ਮੁਕਤਸਰ 1 ਅਤੇ ਹੁਸ਼ਿਆਰਪੁਰ ਤੋਂ ਦੋ ਮਰੀਜ਼ ਸਾਹਮਣੇ ਆਏ ਹਨ। ਸੂਬੇ ‘ਚ ਕੁੱਲ 182225 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 3140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2356 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 717 ਲੋਕ ਐਕਟਿਵ ਮਰੀਜ਼ ਹਨ।