Corona in Jalandhar : ਕੋਰੋਨਾ ਨੇ ਪੂਰੀ ਦੁਨੀਆ ਨੂੰ ਆਪਣੀ ਪਕੜ ਵਿੱਚ ਲਿਆ ਹੋਇਆ ਹੈ। ਹਰ ਕੋਈ ਇਸ ਦੀ ਵੈਕਸੀਨ ਲੱਭਣ ‘ਚ ਲੱਗਾ ਹੋਇਆ ਹੈ ਪਰ ਅਜੇ ਤਕ ਇਸ ਵਿੱਚ ਸਫਲਤਾ ਹਾਸਲ ਨਹੀਂ ਹੋਈ, ਜਿਸ ਕਾਰਨ ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਜਲੰਧਰ ਵਿਖੇ ਕੋਰੋਨਾ ਭਿਆਨਕ ਹੁੰਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਰੋਜ਼ਾਨਾ ਕੋਰੋਨਾ ਕਾਰਨ ਮੌਤਾਂ ਹੋ ਰਹੀਆਂ ਹਨ ਉਥੇ ਦੂਜੇ ਪਾਸੇ ਕੋਰੋਨਾ ਦੇ ਪਾਜੀਟਿਵ ਕੇਸ ਵੀ ਬਹੁਤ ਜ਼ਿਆਦਾ ਆ ਰਹੇ ਹਨ। ਅੱਜ ਜਿਲ੍ਹੇ ਤੋਂ 178 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਨਾਲ ਹੀ ਪੰਜ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ।
ਹੁਣ ਤਕ ਜਿਲ੍ਹੇ ਵਿੱਚੋਂ 67482 ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਗਏ ਹਨ ਜਿਨ੍ਹਾਂ ਵਿੱਚੋਂ 60524 ਸੈਂਪਲ ਨੈਗੇਟਿਵ ਆਏ। 6830 ਪਾਜੀਟਿਵ ਪਾਏ ਗਏ। 4384 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਐਕਟਿਵ ਕੇਸਾਂ ਦੀ ਗਿਣਤੀ 2210 ਹੋ ਚੁੱਕੀ ਹੈ ਤੇ ਹੁਣ ਤੱਕ ਜਿਲ੍ਹੇ ਵਿਚ 177 ਵਿਅਕਤੀ ਕੋਰੋਨਾ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਸੂਬੇ ‘ਚ ਕੁੱਲ 1081671 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 55508 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 38147 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15849 ਲੋਕ ਐਕਟਿਵ ਮਰੀਜ਼ ਹਨ।
ਪੰਜਾਬ ਵਿੱਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ। ਕੋਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਵੀ ਵੱਧ ਹੋ ਚੁੱਕੀ ਹੈ। ਹੁਣ ਤਕ ਪੰਜਾਬ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਜਿਲ੍ਹੇ ਲੁਧਿਆਣੇ ਤੋਂ ਆਏ ਹਨ ਜਿਥੇ ਕੋਰੋਨਾ ਪੀੜਤਾਂ ਦੀ ਗਿਣਤੀ 10,436 ਹੋ ਚੁੱਕੀ ਹੈ। ਇਸੇ ਤਰ੍ਹਾਂ ਜਲੰਧਰ ‘ਚ 6830, ਮੋਹਾਲੀ ‘ਚ 3933, ਅੰਮ੍ਰਿਤਸਰ ‘ਚ 4149, ਤਰਨਤਾਰਨ ‘ਚ 811, ਪਠਾਨਕੋਟ ‘ਚ 1319, ਕਪੂਰਥਲਾ ‘ਚ 1307, ਫਰੀਦਕੋਟ ‘ਚ 1241, ਫਤਿਹਗੜ੍ਹ ਸਾਹਿਬ ‘ਚ 1117, ਬਰਨਾਲਾ ‘ਚ 1172, ਮੋਗਾ ‘ਚ 1498, ਮੁਕਤਸਰ ‘ਚ 993, ਸੰਗਰੂਰ ‘ਚ 2222, ਹੁਸ਼ਿਆਰਪੁਰ ‘ਚ 1590 ਕੇਸ ਸਾਹਮਣੇ ਆ ਚੁੱਕੇ ਹਨ। ਸੂਬੇ ਵਿਚ ਕੋਰੋਨਾ ਕਾਰਨ 1553 ਲੋਕਾਂ ਦੀ ਮੌਤ ਹੋ ਚੁੱਕੀ ਹੈ।