ਚੰਡੀਗੜ੍ਹ ‘ਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਇਸ ਸਬੰਧੀ ਅੱਜ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾਈ ਗਈ ਹੈ। ਇਸ ਵਿੱਚ ਨਵੇਂ ਵਾਇਰਸ ਤੋਂ ਬਚਾਅ ਅਤੇ ਸੁਰੱਖਿਆ ਬਾਰੇ ਚਰਚਾ ਕੀਤੀ ਜਾਵੇਗੀ। ਸ਼ਹਿਰ ਨੂੰ ਇਸ ਨਵੇਂ ਰੂਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਿਹਤ ਮਾਹਿਰਾਂ ਵੱਲੋਂ ਪੜਤਾਲ ਕੀਤੀ ਜਾਵੇਗੀ।
ਜੇਐਨ.1 ਦਾ ਇੱਕ ਕੇਸ ਕੇਰਲ ਵਿੱਚ ਪਾਇਆ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਹਰਕਤ ਵਿੱਚ ਆਇਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਿਲਾਂ ਦੀ ਤਰ੍ਹਾਂ, ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ, ਜੇ ਜਾਣਾ ਵੀ ਪੈਂਦਾ ਹੈ ਤਾਂ ਮਾਸਕ ਲਾ ਕੇ ਜਾਓ। ਸਿਹਤ ਵਿਭਾਗ ਨੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਵਾਈ ਆਪਣੇ ਤੌਰ ‘ਤੇ ਨਾ ਲੈਣ ਲਈ ਕਿਹਾ ਹੈ। ਖਾਸ ਕਰਕੇ ਬਜ਼ੁਰਗਾਂ ਜਾਂ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ ਹੈ। ਬੀਮਾਰ ਹੋ ਤਾਂ ਕਿਸੇ ਨੂੰ ਮਿਲਣ ਤੋਂ ਬਚਣਾ ਚਾਹੀਦਾ ਹੈ। ਬੁਖਾਰ, ਖੰਘ ਤੇ ਸਾਹ ਲੈਣ ਦੀ ਤਕਲੀਫ ‘ਤੇ ਡਾਕਟਰ ਨਾਲ ਸੰਪਰਕ ਕਰੋ। ਕੋਵਿਡ ਪਾਜ਼ੀਟਿਵ ਆਉਣ ਦੀ ਸਥਿਤੀ ‘ਚ ਖੁਦ ਨੂੰ 7 ਦਿਨਾਂ ਲਈ ਆਈਸੋਲੇਟ ਕਰੋ। ਜ਼ਿਆਦਾ ਦਿੱਕਤ ਹੋਣ ‘ਤੇ ਨਜ਼ਦੀਕੀ ਹੈਲਥ ਕੇਅਰ ਸੈਂਟਰ ‘ਤੇ ਜਾਓ।
ਇਹ ਵੀ ਪੜ੍ਹੋ : ਪੰਜਾਬ ‘ਚ ਫਿਰ ਐਨਕਾਊਂਟਰ, ਦੋਵੇਂ ਪਾਸਿਓਂ ਚੱਲੀਆਂ ਗੋ.ਲੀਆਂ, 2 ਗੈਂ.ਗਸ.ਟਰ ਕਾਬੂ
ਦੱਸ ਦੇਈਏ ਕਿ ਵੇਰੀਐਂਟ JN.1 ਦੀ ਪੁਸ਼ਟੀ ਤੋਂ ਬਾਅਦ ਕੋਵਿਡ-19 ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਖਾਸ ਤੌਰ ‘ਤੇ ਚਾਰ ਰਾਜਾਂ ਕੇਰਲ, ਕਰਨਾਟਕ, ਮਹਾਰਾਸ਼ਟਰ ਅਤੇ ਗੋਆ ‘ਚ ਕੋਰੋਨਾ ਦੇ ਮਾਮਲਿਆਂ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਕੇਰਲ ‘ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਹਨ। ਵੀਰਵਾਰ ਨੂੰ 338 ਨਵੇਂ ਮਾਮਲਿਆਂ ਦੇ ਨਾਲ ਦੇਸ਼ ਭਰ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 2669 ਸੀ, ਜਦੋਂ ਕਿ ਇਕੱਲੇ ਕੇਰਲ ਵਿੱਚ ਇਹ ਅੰਕੜਾ 2000 ਹੈ। ਕੇਰਲ ਵਿੱਚ ਅੱਜ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ। ਦੇਸ਼ ਵਿੱਚ ਇੱਕ ਹਫ਼ਤੇ ਵਿੱਚ ਕੋਰੋਨਾ ਕਾਰਨ 23 ਮੌਤਾਂ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ : –