415 new corona cases : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਹੁਣ ਘੱਟਦੇ ਨਜ਼ਰ ਆ ਰਹੇ ਹਨ। ਅੱਜ ਐਤਵਾਰ ਨੂੰ ਕੋਰੋਨਾ ਦੇ 415 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ ਆਏ, ਜਿਥੇ 74 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਥੇ ਹੀ ਅੱਜ ਕੋਰੋਨਾ ਨਾਲ 10 ਲੋਕਾਂ ਦੀ ਮੌਤ ਹੋਈ। ਅੱਜ 465 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੋਹਾਲੀ, ਪਠਾਨਕੋਟ ’ਚ ਇਕ- ਇਕ ਤੇ ਰੋਪੜ ’ਚ 2- 2 ਮੌਤਾਂ ਹੋਈਆਂ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 131055 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 122721 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4217 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 105 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 20 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4117 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2478710 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 21136 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਫਾਜ਼ਿਲਕਾ ਜ਼ਿਲੇ ਵਿੱਚ ਨਵੀਂ ਆਬਾਦੀ ਅਬੋਹਰ, ਸ੍ਰੀ ਮੁਕਤਸਰ ਸਾਹਿਬ ਜਵਿੱਚ ਜ਼ਿਲ੍ਹਾ ਜੇਲ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬੰਨਾ ਵਿੱਚ ਇੱਕ ਤੇ ਮਾਹਲੋਂ ਵਿੱਚ 2 ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਦੱਸਣਯੋਗ ਪੰਜਾਬ ਵਿੱਚ ਬੀਤੇ ਦਿਨ ਕੋਰੋਨਾ ਦੇ 485 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਕੱਲ੍ਹ ਵੀ ਸਭ ਤੋਂ ਵੱਧ ਮਾਮਲੇ ਹੁਸ਼ਿਆਰਪੁਰ ਤੋਂ ਆਏ ਸਨ, ਉਥੇ ਹੀ 90 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਥੇ ਹੀ ਕੋਰੋਨਾ ਨਾਲ 12 ਲੋਕਾਂ ਦੀ ਦਮ ਤੋੜਿਆ, ਜਦਕਿ 521 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।