ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਨੇ ਸਰਕਾਰ ਦੇ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਚੀਨ ਦੇ ਰਾਸ਼ਟਰੀ ਸਿਹਤ ਆਯੋਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ 1 ਦਸੰਬਰ ਨੂੰ 34,980 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 4,278 ਲੱਛਣਾਂ ਵਾਲੇ ਅਤੇ 30,702 ਬਿਨ੍ਹਾਂ ਲੱਛਣਾਂ ਵਾਲੇ ਸਨ। ਇਸ ਤੋਂ ਇੱਕ ਦਿਨ ਪਹਿਲਾਂ ਚੀਨ ਵਿੱਚ 36,061 ਨਵੇਂ ਮਾਮਲਿਆਂ ਨੂੰ ਦਰਜ ਕੀਤਾ ਗਿਆ ਸੀ, ਜੋ ਮੌਜੂਦ ਅੰਕੜਿਆਂ ਤੋਂ ਘੱਟ ਹਨ। ਉੱਥੇ ਹੀ ਦੂਜੇ ਪਾਸੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕੀਤੀ ਗਈ ਜ਼ੀਰੋ ਕੋਵਿਡ ਪਾਲਿਸੀ ਦੇ ਖਿਲਾਫ਼ ਜਮ ਕੇ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਕਈ ਦਹਾਕਿਆਂ ਤੋਂ ਬਾਅਦ ਸੱਤਾਧਾਰੀ ਪਾਰਟੀ ਦੇ ਵਿਰੋਧ ਵਿੱਚ ਸਭ ਤੋਂ ਵੱਡਾ ਪ੍ਰਦਰਸ਼ਨ ਹੋ ਰਿਹਾ ਹੈ। ਵਿਰੋਧ ਪ੍ਰਦਰਸ਼ਨ ਬੀਜਿੰਗ ਤੇ ਸ਼ੰਘਾਈ ਸਣੇ 8 ਸ਼ਹਿਰਾਂ ਵਿੱਚ ਫੈਲ ਚੁੱਕਿਆ ਹੈ, ਜਿਸ ਤੋਂ ਬਾਅਦ ਜਨਤਾ ਦੇ ਗੁੱਸੇ ਨੂੰ ਸ਼ਾਂਤ ਕਰਨ ਦੇ ਉਦੇਸ਼ ਨਾਲ ਨਿਯਮਾਂ ਵਿੱਚ ਕੁਝ ਢਿੱਲ ਦਿੱਤੀ ਗਈ ਹੈ, ਪਰ ਜ਼ੀਰੋ ਕੋਵਿਡ ਰਣਨੀਤੀ ਬਰਕਰਾਰ ਰਹੇਗੀ। ਹਾਲਾਂਕਿ, ਚੀਨੀ ਸਰਕਾਰ ਨੇ ਵਿਰੋਧ ਪ੍ਰਦਰਸ਼ਨ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਕੀਤਾ ਗਿਆ ਨਜ਼ਰਬੰਦ : ਸੂਤਰ
ਦੱਸ ਦੇਈਏ ਕਿ ਜ਼ੀਰੋ ਕੋਵਿਡ ਪਾਲਿਸੀ ਦੇ ਉਦੇਸ਼ ਹਰੇਕ ਕੋਰੋਨਾ ਪੀੜਤ ਵਿਅਕਤੀ ਨੂੰ ਵੱਖ-ਵੱਖ ਕਰਨਾ ਹੈ। ਇਸ ਨੀਤੀ ਨੇ ਅਮਰੀਕਾ ਸਣੇ ਹੋਰ ਪ੍ਰਮੁੱਖ ਦੇਸ਼ਾਂ ਦੀ ਤੁਲਨਾ ਵਿੱਚ ਚੀਨ ਦੇ ਕੋਰੋਨਾ ਮਾਮਲਿਆਂ ਦੀ ਗਿਣਤੀ ਨੂੰ ਘੱਟ ਰੱਖਣ ਵਿੱਚ ਮਦਦ ਕੀਤੀ ਹੈ,ਪਰ ਕੁਝ ਖੇਤਰਾਂ ਵਿੱਚ ਜੋ ਲੋਕ ਚਾਰ ਮਹੀਨਿਆਂ ਤੋਂ ਘਰ ‘ਤੇ ਹੀ ਰਹਿ ਰਹੇ ਹਨ, ਉਨ੍ਹਾਂ ਕੋਲ ਲੋੜੀਂਦਾ ਖਾਣਾ ਤੇ ਦਵਾਈ ਨਹੀਂ ਪਹੁੰਚ ਰਹੀ ਹੈ, ਇਸ ਲਈ ਲੋਕਾਂ ਦੀ ਬਰਦਾਸ਼ਤ ਕਰਨ ਦੀ ਸਮਰੱਥਾ ਹੁਣ ਜਵਾਬ ਦੇ ਰਹੀ ਹੈ ।
ਵੀਡੀਓ ਲਈ ਕਲਿੱਕ ਕਰੋ -: