ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 210 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4,047 ਹੋ ਗਈ ਹੈ। ਸ਼ਨੀਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ 4.46 ਕਰੋੜ (4,46,74,649) ਤੱਕ ਪਹੁੰਚ ਗਈ ਹੈ। ਕੇਰਲ ਵਿੱਚ ਲਾਗ ਕਾਰਨ ਹੋਈਆਂ ਮੌਤਾਂ ਦੀ ਸੂਚੀ ਵਿੱਚ ਇੱਕ ਹੋਰ ਕੇਸ ਸ਼ਾਮਲ ਹੋਣ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 5,30,654 ਹੋ ਗਈ ਹੈ।
ਇਹ ਵੀ ਪੜ੍ਹੋ : ਰਿਟਾਇਰ LIC ਅਫਸਰ ਨਾਲ ਠੱਗੀ, ਪੁੱਤ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ 7 ਲੱਖ ਲੈ ਖੁਦ ਹੀ ਭੱਜ ਗਿਆ ਵਿਦੇਸ਼
ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.01 ਪ੍ਰਤੀਸ਼ਤ ਹੈ ਜਦੋਂ ਕਿ ਕੋਵਿਡ -19 ਤੋਂ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.80 ਪ੍ਰਤੀਸ਼ਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 181 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,41,39,948 ਹੋ ਗਈ ਹੈ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 1.19 ਪ੍ਰਤੀਸ਼ਤ ਹੈ। ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 219.96 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: