ਭਾਰਤ ‘ਚ ਕੋਵਿਡ-19 ਦੇ ਮਾਮਲਿਆਂ ਵਿਚ ਕਮੀ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿਚ ਇਕ ਦਿਨ ‘ਚ ਕੋਰੋਨਾ ਵਾਇਰਸ ਦੇ 135 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ‘ਤੋਂ ਬਾਅਦ ਦੇਸ਼ ‘ਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 4,46,76,087 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3,552 ਤੋਂ ਵਧ ਕੇ 3,559 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੇਰਲ ਵਿੱਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,674 ਹੋ ਗਈ ਹੈ। ਕੋਰੋਨਾ ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3559 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.01 ਪ੍ਰਤੀਸ਼ਤ ਹੈ।
ਇਹ ਵੀ ਪੜ੍ਹੋ : ‘ਆਨਲਾਈਨ ਗੇਮਿੰਗ’ ਦੇ ਪ੍ਰਭਾਵ ਤੋਂ ਸਰਕਾਰ ਚਿੰਤਤ, ਜਲਦ ਹੀ ਬਣੇਗਾ ਨਵਾਂ ਕਾਨੂੰਨ
ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ ਸੱਤ ਦਾ ਵਾਧਾ ਹੋਇਆ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਮਰੀਜ਼ਾਂ ਦੀ ਰਾਸ਼ਟਰੀ ਰਿਕਵਰੀ ਦਰ 98.80 ਪ੍ਰਤੀਸ਼ਤ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ ਕੁੱਲ 4,41,41,854 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸਣਯੋਗ ਗੱਲ ਇਹ ਹੈ ਕਿ 7 ਅਗਸਤ, 2020 ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ ਸੀ ਜੋ ਕੇ ਹੋਲੀ ਹੋਲੀ ਵੱਧਦੀ ਗਈ। ਸੰਕਰਮਣ ਦੇ ਕੁੱਲ ਮਾਮਲੇ 19 ਦਸੰਬਰ 2020 ਨੂੰ, ਦੇਸ਼ ਵਿੱਚ ਇੱਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ ਦੋ ਕਰੋੜ ਨੂੰ ‘ਤੋਂ ਪਾਰ ਸੀ ਅਤੇ 23 ਜੂਨ 2021 ਨੂੰ ਇਹ ਤਿੰਨ ਕਰੋੜ ਨੂੰ ਪਾਰ ਕਰ ਗਈ ਸੀ। ਇਸਦੇ ਨਾਲ ਹੀ ਇਸ ਸਾਲ 25 ਜਨਵਰੀ ਨੂੰ ਸੰਕਰਮਣ ਦੇ ਕੁੱਲ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।