ਚੀਨ ‘ਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਤਾਇਵਾਨ ਨੇ 1 ਜਨਵਰੀ ਤੋਂ ਚੀਨ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਅਮਰੀਕਾ ‘ਚ ਵੀ 5 ਜਨਵਰੀ ਤੋਂ ਚੀਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਨਜ਼ਰ ਰੱਖੀ ਜਾਵੇਗੀ। ਲੋਕਾਂ ਨੂੰ ਨੈਗੇਟਿਵ ਕੋਰੋਨਾ ਟੈਸਟ, ਕੌਮੀਅਤ ਦਾ ਸਬੂਤ ਅਤੇ ਟੀਕਾਕਰਨ ਦੇਣਾ ਹੋਵੇਗਾ।
ਜਾਪਾਨ ਨੇ ਚੀਨ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਲਈ ਪਹਿਲਾਂ ਹੀ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ। ਭਾਰਤ ਅਤੇ ਮਲੇਸ਼ੀਆ ਨੇ ਵੀ ਕਈ ਪਾਬੰਦੀਆਂ ਲਗਾਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਰਿਪੋਰਟ ਦੇ ਅਨੁਸਾਰ, ਬੁੱਧਵਾਰ ਨੂੰ ਦੇਸ਼ ਵਿੱਚ 438 ਲੋਕਾਂ ਦੀ ਮੌਤ ਹੋ ਗਈ ਅਤੇ 2 ਲੱਖ 16 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 20 ਹਜ਼ਾਰ 243 ਮਾਮਲੇ ਰਾਜਧਾਨੀ ਟੋਕੀਓ ਵਿੱਚ ਪਾਏ ਗਏ। WHO ਦੇ ਅਨੁਸਾਰ, ਪਿਛਲੇ ਇੱਕ ਹਫ਼ਤੇ ਵਿੱਚ, ਚੀਨ ਤੋਂ ਬਾਅਦ ਜਾਪਾਨ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।