Delhi reports 6725 new cases: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ । ਇਕ ਵਾਰ ਫਿਰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਦਿੱਲੀ ਵਿੱਚ 6725 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਜਿੱਥੇ ਕੋਰੋਨਾ ਵਾਇਰਸ ਦੇ 6725 ਨਵੇਂ ਕੇਸ ਸਾਹਮਣੇ ਆਏ ਹਨ ਤਾਂ ਉੱਥੇ ਹੀ ਕੋਰੋਨਾ ਵਾਇਰਸ ਕਾਰਨ 48 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ 3610 ਮਰੀਜ਼ਾਂ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ । ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 59540 ਟੈਸਟ ਕੀਤੇ ਗਏ ਹਨ।
ਇਸ ਦੇ ਨਾਲ ਹੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਚਾਰ ਲੱਖ ਨੂੰ ਪਾਰ ਕਰ ਗਈ ਹੈ । ਦਿੱਲੀ ਵਿੱਚ ਹੁਣ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 4,03,096 ਹੋ ਗਈ ਹੈ । ਫਿਲਹਾਲ ਦਿੱਲੀ ਵਿੱਚ ਸਰਗਰਮ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਵੱਧ ਹੈ । ਦਿੱਲੀ ਵਿੱਚ ਫਿਲਹਾਲ 36375 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਇਹ ਹੁਣ ਤੱਕ ਦਿੱਲੀ ਵਿੱਚ ਸਰਗਰਮ ਮਰੀਜ਼ਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੰਖਿਆ ਹੈ।
ਦੱਸ ਦੇਈਏ ਕਿ ਦਿੱਲੀ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ । ਹੁਣ ਤੱਕ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ 6652 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਦਿੱਲੀ ਵਿੱਚ ਕੋਰੋਨਾ ਮੌਤ ਦਰ 1.65 ਪ੍ਰਤੀਸ਼ਤ ਹੈ। ਦਿੱਲੀ ਵਿੱਚ ਕੋਰੋਨਾ ਦੀ ਲਾਗ ਦੀ ਦਰ 11.29 ਪ੍ਰਤੀਸ਼ਤ ਰਹੀ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਕੋਰੋਨਾ ਰਿਕਵਰੀ ਦਰ 89.32 ਪ੍ਰਤੀਸ਼ਤ ਹੋ ਚੁੱਕੀ ਹੈ। ਉੱਥੇ ਹੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਰੀਜ਼ਾਂ ਦੀ ਦਰ 9.02 ਪ੍ਰਤੀਸ਼ਤ ਹੈ। ਫਿਲਹਾਲ ਦਿੱਲੀ ਵਿੱਚ ਹੋਮ ਆਈਸੋਲੇਸ਼ਨ ਵਿੱਚ 21,521 ਕੋਰੋਨਾ ਮਰੀਜ਼ ਹਨ। ਇਸ ਤੋਂ ਇਲਾਵਾ ਰਾਜਧਾਨੀ ਵਿੱਚ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ ਵੱਧ ਕੇ 3453 ਹੋ ਗਈ ਹੈ। ਦਿੱਲੀ ਵਿੱਚ ਹੁਣ ਤੱਕ ਕੁੱਲ 48,21,523 ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।