Global Coronavirus Cases: ਕੋਰੋਨਾ ਵਾਇਰਸ ਦੇ ਨਵੇਂ ਅੰਕੜਿਆਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਵਿੱਚ ਪੂਰੀ ਦੁਨੀਆ ਵਿੱਚ ਰਿਕਾਰਡ 3,07,000 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ। ਉੱਥੇ ਹੀ 5,537 ਲੋਕਾਂ ਦੀ ਮੌਤ ਹੋ ਚੁੱਕੀ ਹੈ। 24 ਘੰਟਿਆਂ ਵਿੱਚ ਸਾਹਮਣੇ ਆਏ ਕੁੱਲ ਕੋਰੋਨਾ ਮਾਮਲਿਆਂ ਵਿੱਚ ਹਰ ਤੀਜਾ ਸੰਕ੍ਰਮਿਤ ਮਰੀਜ਼ ਭਾਰਤੀ ਹੈ। ਇਸ ਤੋਂ ਪਹਿਲਾਂ 6 ਸਤੰਬਰ 2020 ਨੂੰ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਸਨ ਜਦੋਂ ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 24 ਘੰਟਿਆਂ ਵਿੱਚ 306,857 ਤੱਕ ਪਹੁੰਚ ਗਈ ਸੀ।
ਇਸ ਵਿੱਚ ਸਭ ਤੋਂ ਵੱਧ ਮਾਮਲੇ ਭਾਰਤ, ਅਮਰੀਕਾ ਅਤੇ ਬ੍ਰਾਜ਼ੀਲ ਵਿੱਚ ਮਿਲੇ ਹਨ। ਅੰਕੜਿਆਂ ਅਨੁਸਾਰ ਭਾਰਤ ਵਿੱਚ 94,372 ਨਵੇਂ ਮਾਮਲੇ, ਅਮਰੀਕਾ ਵਿੱਚ 45,523 ਨਵੇਂ ਮਾਮਲੇ ਅਤੇ ਬ੍ਰਾਜ਼ੀਲ ਵਿੱਚ 43,718 ਨਵੇਂ ਮਾਮਲੇ ਮਿਲੇ ਹਨ। ਭਾਰਤ ਅਤੇ ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ 1000-1000 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬ੍ਰਾਜ਼ੀਲ ਵਿੱਚ 874 ਕੋਰੋਨਾ ਦੇ ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ । ਹਾਲਾਂਕਿ, 24 ਘੰਟਿਆਂ ਵਿੱਚ ਸਭ ਤੋਂ ਵੱਧ ਮੌਤ ਦਾ ਰਿਕਾਰਡ 17 ਅਪ੍ਰੈਲ ਦਾ ਹੈ, ਜਦੋਂ ਇੱਕ ਹੀ ਦਿਨ ਵਿੱਚ 12,430 ਕੋਰੋਨਾ ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ।
ਦੇਸ਼ ਵਿੱਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਮਹਾਂਮਾਰੀ ਨਾਲ ਸੰਕਰਮਿਤ ਕੁੱਲ ਮਰੀਜ਼ਾਂ ਦੀ ਗਿਣਤੀ 48 ਲੱਖ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਕਾਰਨ ਹੁਣ ਤੱਕ 79 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ । ਦੇਸ਼ ਵਿੱਚ ਕੋਰੋਨਾ ਦੇ 37.7 ਲੱਖ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇੱਥੇ ਰਿਕਵਰੀ ਦੀ ਦਰ ਲਗਭਗ 77.77 ਪ੍ਰਤੀਸ਼ਤ ਹੈ।
ਦੱਸ ਦੇਈਏ ਕਿ ਦੁਨੀਆ ਵਿੱਚ ਇਸ ਜਾਨਲੇਵਾ ਵਾਇਰਸ ਕਾਰਨ 2.88 ਕਰੋੜ ਲੋਕ ਸੰਕਰਮਿਤ ਹੋਏ ਹਨ ਅਤੇ 9.2 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਅਮਰੀਕਾ ਰਿਹਾ ਹੈ, ਜਿੱਥੇ 1.94 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ, ਜਿੱਥੇ 1.31 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਤੋਂ ਬਾਅਦ ਭਾਰਤ ਦੀ ਗਿਣਤੀ ਆਉਂਦੀ ਹੈ ਜਿੱਥੇ 79 ਹਜ਼ਾਰ ਤੋਂ ਵੱਧ ਦੀ ਮੌਤ ਹੋ ਗਈ ਹੈ। ਹਾਲਾਂਕਿ, ਕੁੱਲ ਕੋਰੋਨਾ ਮਾਮਲਿਆਂ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਤੋਂ ਅੱਗੇ ਹੈ। ਬ੍ਰਾਜ਼ੀਲ ਵਿੱਚ ਕੁੱਲ ਕੇਸ 43.30 ਲੱਖ ਹਨ ਅਤੇ ਭਾਰਤ ਵਿੱਚ ਇਹ ਅੰਕੜਾ 48 ਲੱਖ ਨੂੰ ਪਾਰ ਕਰ ਗਿਆ ਹੈ।