ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,288 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ । ਇੱਕ ਦਿਨ ਪਹਿਲਾਂ ਦੇ ਮੁਕਾਬਲੇ ਨਵੇਂ ਮਰੀਜ਼ਾਂ ਵਿੱਚ 919 ਦੀ ਕਮੀ ਆਈ ਹੈ । ਜੇਕਰ ਅਸੀਂ ਪ੍ਰਤੀਸ਼ਤਤਾ ‘ਤੇ ਨਜ਼ਰ ਮਾਰੀਏ ਤਾਂ ਇਹ ਗਿਣਤੀ 28.6 ਪ੍ਰਤੀਸ਼ਤ ਘੱਟ ਗਈ ਹੈ । ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 3,207 ਨਵੇਂ ਮਾਮਲੇ ਸਾਹਮਣੇ ਆਏ ਸਨ । ਦੇਸ਼ ਵਿੱਚ 9 ਦਿਨਾਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਨਵੇਂ ਕੋਰੋਨਾ ਮਾਮਲਿਆਂ ਦੀ ਗਿਣਤੀ 3 ਹਜ਼ਾਰ ਤੋਂ ਹੇਠਾਂ ਆਈ ਹੈ। ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ 19,637 ਹੋ ਗਈ ਹੈ ਤੇ ਦੇਸ਼ ਵਿੱਚ ਸਕਾਰਾਤਮਕਤਾ ਦਰ 0.47 ਪ੍ਰਤੀਸ਼ਤ ਹੈ।
ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਪਿਛਲੇ 24 ਘੰਟਿਆਂ ਵਿੱਚ 3,044 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ । ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਦਿੱਲੀ ਵਿੱਚ ਸਭ ਤੋਂ ਵੱਧ 1366 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਇਸ ਤੋਂ ਬਾਅਦ ਹਰਿਆਣਾ ਵਿੱਚ 511, ਕੇਰਲ ਵਿੱਚ 330 ਅਤੇ ਯੂਪੀ ਵਿੱਚ 258 ਮਰੀਜ਼ ਠੀਕ ਹੋਏ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 4,25,63,949 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 13,90,912 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।
ਇੱਥੇ ਜੇਕਰ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿੱਚ ਇਨ੍ਹਾਂ ਦੀ ਗਿਣਤੀ ਘੱਟ ਕੇ 19637 ਰਹਿ ਗਈ ਹੈ। ਇੱਕ ਦਿਨ ਪਹਿਲਾਂ ਦੇ ਮੁਕਾਬਲੇ ਇਸ ਵਿੱਚ 766 ਦੀ ਕਮੀ ਆਈ ਹੈ। ਸਭ ਤੋਂ ਵੱਧ 5369 ਐਕਟਿਵ ਕੇਸ ਰਾਜਧਾਨੀ ਦਿੱਲੀ ਵਿੱਚ ਹਨ । ਇਸ ਤੋਂ ਬਾਅਦ ਕੇਰਲਾ ਵਿੱਚ 3014, ਹਰਿਆਣਾ ਵਿੱਚ 2560, ਕਰਨਾਟਕ ਵਿੱਚ 1925 ਅਤੇ ਯੂਪੀ ਵਿੱਚ 1567 ਹਨ। ਲਕਸ਼ਦੀਪ ਅਤੇ ਦਾਦਰਾ ਅਤੇ ਨਗਰ ਹਵੇਲੀ ਦੇਸ਼ ਦੇ ਅਜਿਹੇ ਰਾਜ ਹਨ ਜਿੱਥੇ ਇੱਕ ਵੀ ਐਕਟਿਵ ਕੇਸ ਨਹੀਂ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ 10 ਮੌਤਾਂ ਦਾ ਵਾਧਾ ਹੋਇਆ ਹੈ। ਇਸ ਵਿੱਚ 6 ਮੌਤਾਂ ਹੋਈਆਂ ਹਨ, ਜੋ ਕੇਰਲਾ ਵਿੱਚ ਪਿਛਲੇ ਦਿਨਾਂ ਵਿੱਚ ਹੋਈਆਂ ਸਨ ਪਰ ਹੁਣ ਡਾਟਾ ਅਪਡੇਟ ਕੀਤਾ ਗਿਆ ਹੈ। ਇਨ੍ਹਾਂ 6 ਮੌਤਾਂ ਤੋਂ ਇਲਾਵਾ ਦਿੱਲੀ ਵਿੱਚ 3 ਅਤੇ ਕਰਨਾਟਕ ਵਿੱਚ ਇੱਕ ਵਿਅਕਤੀ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 5,24,103 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: