India records 93249 new corona cases: ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਹੈ। ਹਰ ਦਿਨ ਕੋਰੋਨਾ ਦੇ ਨਵੇਂ ਕੇਸ ਨਵੇਂ ਰਿਕਾਰਡ ਬਣਾ ਰਹੇ ਹਨ। ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੀ ਲਾਗ ਦੇ ਕੇਸਾਂ ਵਿੱਚ ਰਿਕਾਰਡ ਵਾਧਾ ਹੋਇਆ ਹੈ। ਛੇ ਮਹੀਨਿਆਂ ਬਾਅਦ ਯਾਨੀ ਕਿ 197 ਦਿਨ ਬਾਅਦ ਪਹਿਲੀ ਵਾਰ ਦੇਸ਼ ਵਿੱਚ 93 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। 24 ਮਾਰਚ ਤੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਆ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 93,249 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 513 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ । ਹਾਲਾਂਕਿ, 60,048 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ।
ਦਰਅਸਲ, ਪਿਛਲੇ ਸਾਲ 18 ਸਤੰਬਰ ਤੋਂ ਬਾਅਦ ਇਹ ਸਭ ਤੋਂ ਜ਼ਿਆਦਾ ਮਾਮਲੇ ਹਨ। ਸ਼ਨੀਵਾਰ ਨੂੰ ਕੋਰੋਨਾ ਕਾਰਨ 513 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਪਿਛਲੇ ਸਾਲ 4 ਦਸੰਬਰ ਤੋਂ ਬਾਅਦ ਦੇਸ਼ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਮਰਨ ਵਾਲਿਆਂ ਦੀ ਗਿਣਤੀ 500 ਨੂੰ ਪਾਰ ਕਰ ਗਈ ਹੈ । ਇੱਕ ਸਮਾਂ ਸੀ ਜਦੋਂ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਸੀ। ਇਸ ਸਾਲ 1 ਫਰਵਰੀ ਨੂੰ, 8,635 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ। ਇਕ ਦਿਨ ਵਿੱਚ ਕੋਰੋਨਾ ਮਾਮਲਿਆਂ ਦੀ ਇਹ ਗਿਣਤੀ ਇਸ ਸਾਲ ਸਭ ਤੋਂ ਘੱਟ ਸੀ।
ਦੱਸ ਦੇਈਏ ਕਿ ਹਰ ਦਿਨ ਦੇਸ਼ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਮਹਾਰਾਸ਼ਟਰ ਵਿੱਚੋਂ ਸਾਹਮਣੇ ਆ ਰਹੇ ਹਨ ਅਤੇ ਜ਼ਿਆਦਾਤਰ ਮੌਤਾਂ ਵੀ ਇੱਥੇ ਹੋ ਰਹੀਆਂ ਹਨ। ਬੀਤੇ ਦਿਨ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 49,447 ਨਵੇਂ ਕੇਸ ਸਾਹਮਣੇ ਆਏ ਹਨ । ਰਾਜ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਉੱਥੇ ਹੀ ਇਸ ਲਾਗ ਦੇ ਕਾਰਨ 277 ਮਰੀਜ਼ਾਂ ਦੀ ਮੌਤ ਹੋਣ ਕਾਰਨ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 55,656 ਹੋ ਗਈ ਹੈ।
ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”