ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਜਾਰੀ ਹੈ । ਦੇਸ਼ ਵਿੱਚ ਹਰ ਦਿਨ 1.25 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1 ਲੱਖ 34 ਹਜ਼ਾਰ 154 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 2887 ਕੋਰੋਨਾ ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ ।
ਇਸ ਦੇ ਨਾਲ ਹੀ ਕੋਰੋਨਾ ਤੋਂ 2 ਲੱਖ 11 ਹਜ਼ਾਰ 499 ਲੋਕ ਠੀਕ ਵੀ ਹੋਏ ਹਨ । ਯਾਨੀ ਬੀਤੇ ਦਿਨ 80,232 ਐਕਟਿਵ ਕੇਸ ਘੱਟ ਹੋ ਗਏ। ਇਸ ਤੋਂ ਪਹਿਲਾਂ ਮੰਗਲਵਾਰ ਨੂੰ 1 ਲੱਖ 32 ਹਜ਼ਾਰ 788 ਲੱਖ ਨਵੇਂ ਕੋਰੋਨਾ ਦੇ ਕੇਸ ਦਰਜ ਹੋਏ ਸਨ ਅਤੇ 3207 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋ ਗਈ ਸੀ।
ਦਰਅਸਲ, ਅੱਜ ਦੇਸ਼ ਵਿੱਚ ਲਗਾਤਾਰ 21ਵੇਂ ਦਿਨ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਿਕਵਰੀ ਹੋਈ ਹੈ। 2 ਜੂਨ ਤੱਕ ਦੇਸ਼ ਭਰ ਵਿੱਚ 22 ਕਰੋੜ 10 ਲੱਖ 43 ਹਜ਼ਾਰ 693 ਵੈਕਸੀਨ ਦੀ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ । ਦੇਸ਼ ਵਿੱਚ ਹੁਣ ਤੱਕ 35 ਕਰੋੜ ਤੋਂ ਵੱਧ ਕੋਰਨਾ ਟੈਸਟ ਕੀਤੇ ਜਾ ਚੁੱਕੇ ਹਨ।
ਬੁੱਧਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ ਦੇ 15,169 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ 57,76,184 ਹੋ ਗਈ । ਇਸ ਮਿਆਦ ਦੇ ਦੌਰਾਨ 285 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ 268 ਪਹਿਲਾਂ ਹੋਈਆਂ ਮੌਤਾਂ ਦੀ ਵੀ ਕੋਵਿਡ ਤੋਂ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਹੁਣ ਤੱਕ ਇਸ ਮਹਾਂਮਾਰੀ ਕਾਰਨ 96,751 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਕਾਰਨ ਮੌਤ ਦਰ 1.18 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਰੇਟ 92 ਪ੍ਰਤੀਸ਼ਤ ਤੋਂ ਜ਼ਿਆਦਾ ਹੋ ਗਿਆ ਹੈ। ਐਕਟਿਵ ਕੇਸ ਘੱਟ ਕੇ 7 ਪ੍ਰਤੀਸ਼ਤ ਤੋਂ ਘੱਟ ਹੋ ਗਏ ਹਨ। ਕੋਰੋਨਾ ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ।