ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਭਾਰੀ ਕਮੀ ਦੇਖੀ ਜਾ ਰਹੀ ਹੈ, ਜਿੱਥੇ 1,67,059 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਮੌਤਾਂ ਦੇ ਮਾਮਲਿਆਂ ਨੇ ਕੇਂਦਰ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ, ਜਿੱਥੇ ਇਸ ਮਹਾਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਬੀਤੇ 24 ਘੰਟਿਆਂ ਵਿੱਚ 1192 ਲੋਕਾਂ ਦੀ ਮੌਤ ਹੋ ਗਈ ਹੈ। ਲਗਾਤਾਰ ਚੌਥੇ ਦਿਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ । ਦੱਸ ਦੇਈਏ ਕਿ ਦੇਸ਼ ਵਿੱਚ ਸੋਮਵਾਰ ਨੂੰ 959, ਐਤਵਾਰ ਨੂੰ 893 ਅਤੇ ਸ਼ਨੀਵਾਰ ਨੂੰ 871 ਲੋਕਾਂ ਦੀ ਮੌਤ ਹੋਈ ਸੀ । ਦੇਸ਼ ਵਿੱਚ ਹੁਣ ਹੌਲੀ-ਹੌਲੀ ਮਰਨ ਵਾਲਿਆਂ ਦੀ ਗਿਣਤੀ 5 ਲੱਖ ਦੇ ਨੇੜੇ ਪਹੁੰਚ ਗਈ ਹੈ।
ਉੱਥੇ ਹੀ ਦੂਜੇ ਪਾਸੇ ਬੀਤੇ 24 ਘੰਟਿਆਂ ਵਿੱਚ ਸਾਹਮਣੇ ਆਏ 1.67 ਲੱਖ ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4 ਕਰੋੜ 14 ਲੱਖ ਤੋਂ ਵੱਧ ਹੋ ਗਈ ਹੈ। ਜੇਕਰ ਇੱਥੇ ਕੋਰੋਨਾ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿੱਚ ਮੰਗਲਵਾਰ ਨੂੰ 1.67 ਲੱਖ ਮਾਮਲੇ, ਸੋਮਵਾਰ ਨੂੰ 2.09 ਲੱਖ ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਪਹਿਲਾਂ ਐਤਵਾਰ ਨੂੰ 2,34,281 ਨਵੇਂ ਮਾਮਲੇ ਸਾਹਮਣੇ ਆਏ ਸਨ ।
ਦੱਸ ਦੇਈਏ ਕਿ ਭਾਰਤ ਵਿੱਚ ਰਿਕਵਰੀ ਦਰ 94.6% ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 2,54,076 ਮਰੀਜ਼ ਠੀਕ ਹੋਏ ਹਨ। ਹੁਣ ਤੱਕ 3,92,30,198 ਠੀਕ ਹੋ ਚੁੱਕੇ ਹਨ। ਐਕਟਿਵ ਕੇਸ 17,43,059 ਹੋ ਗਏ ਹਨ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਸਰਗਰਮ ਮਾਮਲਿਆਂ ਵਿੱਚ 88,209 ਦੀ ਕਮੀ ਆਈ ਹੈ। ਦੇਸ਼ ਵਿੱਚ ਹੁਣ ਤੱਕ 1,66,68,48,204 ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: