ਦੁਨੀਆ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ । ਜਿੱਥੇ ਇੱਕ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਚਿੰਤਤ ਹੈ, ਤਾਂ ਉੱਥੇ ਹੀ ਵਾਇਰਸ ਨਾਲ ਸੰਕ੍ਰਮਣ ਵਿੱਚ ਤੇਜ਼ੀ ਨਾਲ ਵਧਣ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ । ਅੱਜ ਫਿਰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ 18 ਹਜ਼ਾਰ ਤੋਂ ਪਾਰ ਰਹੇ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਕੋਰੋਨਾ ਦੇ 18,738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 40 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 34 ਹਜ਼ਾਰ 933 ਹੋ ਗਈ ਹੈ । ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਕੋਰੋਨਾ ਦੇ 19,406 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਕੋਰੋਨਾ ਨਾਲ ਸੰਕਰਮਿਤ 49 ਲੋਕਾਂ ਦੀ ਮੌਤ ਹੋ ਗਈ ਸੀ । ਇਸ ਦੌਰਾਨ ਸਕਾਰਾਤਮਕਤਾ ਦਰ 4.96 ਫੀਸਦੀ ਰਹੀ।
ਇਹ ਵੀ ਪੜ੍ਹੋ: ਪੈਰਾ ਟੇਬਲ ਟੈਨਿਸ ‘ਚ ਭਾਵਿਨਾ ਪਟੇਲ ਨੇ ਜਿੱਤਿਆ ਸੋਨ ਤਗਮਾ, ਭਾਰਤ ਦੀ ਝੋਲੀ ‘ਚ ਆਇਆ 13ਵਾਂ ਗੋਲਡ
ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ 18,738 ਨਵੇਂ ਮਾਮਲੇ ਦਰਜ ਕੀਤੇ ਗਏ ਹਨ । ਇਸ ਦੌਰਾਨ 40 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 5 ਲੱਖ 26 ਹਜ਼ਾਰ 689 ਹੋ ਗਈ ਹੈ । ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਕੋਵਿਡ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 34 ਹਜ਼ਾਰ 933 ਹੋ ਗਈ ਹੈ । ਦੇਸ਼ ਵਿੱਚ ਹੁਣ ਤੱਕ 4 ਕਰੋੜ 41 ਲੱਖ 45 ਹਜ਼ਾਰ 732 ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ । ਹੁਣ ਤੱਕ 206.21 ਕਰੋੜ ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: