ਦੇਸ਼ ਵਿੱਚ ਹਲਕੀ ਗਿਰਾਵਟ ਤੋਂ ਬਾਅਦ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੇ ਇੱਕ ਵਾਰ ਫਿਰ ਰਫ਼ਤਾਰ ਫੜ੍ਹ ਲਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 18,819 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ 130 ਦਿਨ ਬਾਅਦ ਇੱਕ ਦਿਨ ਵਿੱਚ 18 ਹਜ਼ਾਰ ਤੋਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 39 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 1 ਲੱਖ ਤੋਂ ਪਾਰ ਹੋ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 104,555 ਤੱਕ ਪਹੁੰਚ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 122 ਦਿਨਾਂ ਬਾਅਦ ਫਿਰ ਇੱਕ ਲੱਖ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਕੋਵਿਡ ਮਾਮਲਿਆਂ ਵਿੱਚ ਕੱਲ੍ਹ ਦੇ ਮੁਕਾਬਲੇ 29.7 ਫੀਸਦੀ ਦਾ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ 13,827 ਲੋਕ ਕੋਰੋਨਾ ਤੋਂ ਠੀਕ ਹੋਏ ਹਨ । ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 14,17,217 ਕੋਰੋਨਾ ਵੈਕਸੀਨ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 4,953 ਦਾ ਵਾਧਾ ਦਰਜ ਕੀਤਾ ਗਿਆ ਹੈ । ਮੰਤਰਾਲੇ ਅਨੁਸਾਰ ਲਾਗ ਦੀ ਰੋਜ਼ਾਨਾ ਦਰ ਵਿੱਚ 4.16 ਪ੍ਰਤੀਸ਼ਤ ਅਤੇ ਹਫ਼ਤਾਵਾਰੀ ਲਾਗ ਦਰ ਵਿੱਚ 3.72 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,28,22,493 ਹੋ ਗਈ ਹੈ, ਜਦੋਂ ਕਿ ਮੌਤ ਦਰ 1.21 ਫ਼ੀਸਦੀ ਹੈ।
ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰੋਜ਼ਾਨਾ 5.87 ਦੀ ਲਾਗ ਦਰ ਦੇ ਨਾਲ ਕੋਵਿਡ -19 ਦੇ 1,109 ਨਵੇਂ ਮਾਮਲੇ ਸਾਹਮਣੇ ਆਏ ਅਤੇ ਇੱਕ ਮਰੀਜ਼ ਦੀ ਮੌਤ ਹੋ ਗਈ। ਦਿੱਲੀ ਵਿੱਚ ਪਿਛਲੇ ਦੋ ਦਿਨਾਂ ਵਿੱਚ ਇੱਕ ਹਜ਼ਾਰ ਤੋਂ ਘੱਟ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ। ਬੁਲੇਟਿਨ ਦੇ ਅਨੁਸਾਰ, ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ -19 ਦੇ ਕੁੱਲ ਮਾਮਲਿਆਂ ਦੀ ਗਿਣਤੀ 19,34,009 ਹੋ ਗਈ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 26,261 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: