ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਮਾਮਲੇ ਸਾਹਮਣੇ ਵਧਣੇ ਸ਼ੁਰੂ ਹੋ ਗਏ ਹੈ। ਦੇਸ਼ ਵਿੱਚ ਪਿਛਲੇ 11 ਹਫ਼ਤਿਆਂ ਵਿੱਚ ਗਿਰਾਵਟ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ ਜੇਕਰ ਪਿਛਲੇ 7 ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 35 ਫੀਸਦੀ ਦਾ ਵਾਧਾ ਹੋਇਆ ਹੈ । ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ । ਹਾਲਾਂਕਿ, ਸਮੁੱਚੇ ਅੰਕੜੇ ਚਿੰਤਾਜਨਕ ਨਹੀਂ ਹਨ ਅਤੇ ਮੌਜੂਦਾ ਸਮੇਂ ਵਿੱਚ ਕੋਰੋਨਾ ਸੰਕਰਮਣ ਵਿੱਚ ਵਾਧਾ ਇਨ੍ਹਾਂ ਤਿੰਨ ਰਾਜਾਂ ਤੱਕ ਸੀਮਤ ਹਨ ।
ਦੱਸ ਦੇਈਏ ਕਿ ਐਤਵਾਰ ਨੂੰ ਪਿਛਲੇ 7 ਦਿਨਾਂ ਵਿੱਚ 4,900 ਕੇਸਾਂ ਦੇ ਮੁਕਾਬਲੇ 6,610 ਕੇਸ ਦਰਜ ਕੀਤੇ ਗਏ । ਜੇਕਰ ਇਨ੍ਹਾਂ ਵਿੱਚ ਕੇਰਲਾ ਦੇ ਅੰਕੜਿਆਂ ਨੂੰ ਜੋੜ ਲਿਆ ਜਾਵੇ ਤਾਂ ਕੋਰੋਨਾ ਦੇ ਲਗਭਗ 7,010 ਕੇਸ ਦਰਜ ਕੀਤੇ ਗਏ। ਪਿਛਲੇ ਹਫ਼ਤੇ (4-10 ਅਪ੍ਰੈਲ) 2,185 ਕੇਸ ਰਿਪੋਰਟਾਂ ਸਨ, ਜੋ ਕਿ ਦੇਸ਼ ਵਿੱਚ ਕੁੱਲ ਕੇਸਾਂ ਦਾ ਲਗਭਗ ਇੱਕ ਤਿਹਾਈ ਸੀ। ਅੰਕੜਿਆਂ ਦੇ ਅਨੁਸਾਰ, ਕੋਵਿਡ ਕਾਰਨ ਇਸ ਹਫਤੇ 27 ਮੌਤਾਂ ਦਰਜ ਕੀਤੀਆਂ ਗਈਆਂ ਜੋ ਦੋ ਸਾਲਾਂ ਵਿੱਚ ਸਭ ਤੋਂ ਘੱਟ ਹਨ ।
ਇਥੇ ਹੀ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ ਵੀ ਕੋਰੋਨਾ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਵਿੱਚ ਇਸ ਹਫ਼ਤੇ 2,307 ਕੇਸ ਆਏ, ਜੋ ਪਿਛਲੇ ਹਫ਼ਤੇ ਦੇ 943 ਦੇ ਮੁਕਾਬਲੇ 145% ਵੱਧ ਹਨ । ਇਸ ਹਫ਼ਤੇ ਦੇਸ਼ ਦੇ ਕੁੱਲ ਕੇਸਾਂ ਵਿੱਚੋਂ ਇੱਕ ਤਿਹਾਈ ਤੋਂ ਵੱਧ ਦਿੱਲੀ ਦੇ ਹਨ। ਐਤਵਾਰ ਨੂੰ ਵੀ ਦਿੱਲੀ ਵਿੱਚ ਕੋਰੋਨਾ ਦੇ 517 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1518 ਹੋ ਗਈ ਹੈ। ਸਿਹਤ ਮੰਤਰਾਲੇ ਦੇ ਆਂਡਿਆਂ ਅਨੁਸਾਰ ਇਸ ਦੌਰਾਨ 261 ਲੋਕ ਕੋਰੋਨਾ ਤੋਂ ਮੁਕਤ ਹੋਏ ਹਨ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”