India reports 38310 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 82 ਲੱਖ 67 ਹਜ਼ਾਰ 623 ਹੋ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 38 ਹਜ਼ਾਰ 310 ਨਵੇਂ ਮਰੀਜ਼ ਮਿਲੇ ਹਨ, ਜਦਕਿ 490 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 1 ਲੱਖ 23 ਹਜ਼ਾਰ 097 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 76 ਲੱਖ 03 ਹਜ਼ਾਰ 121 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਰਿਕਵਰੀ ਦੇ ਮਾਮਲੇ ਵਿੱਚ ਭਾਰਤ ਦੁਨੀਆ ਦੇ ਪੰਜ ਸਭ ਤੋਂ ਵੱਧ ਸੰਕਰਮਿਤ ਦੇਸ਼ਾਂ ਵਿੱਚ ਚੋਟੀ ‘ਤੇ ਹੈ । ਭਾਰਤ ਵਿੱਚ ਰਿਕਵਰੀ ਰੇਟ 92% ਤੋਂ ਵੱਧ ਹੈ।
ICMR ਅਨੁਸਾਰ 2 ਨਵੰਬਰ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 11 ਕਰੋੜ 17 ਲੱਖ 89 ਹਜ਼ਾਰ 350 ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਕੱਲ੍ਹ 10 ਲੱਖ 46 ਹਜ਼ਾਰ 247 ਨਮੂਨਿਆਂ ਦਾ ਟੈਸਟ ਕੀਤਾ ਗਿਆ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ ਲਗਾਤਾਰ ਘੱਟ ਰਹੀ ਹੈ ਅਤੇ ਰਿਕਵਰੀ ਰੇਟ ਵੱਧ ਰਿਹਾ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਸੋਮਵਾਰ ਨੂੰ 4009 ਨਵੇਂ ਮਰੀਜ਼ ਪਾਏ ਗਏ ਤੇ 10225 ਲੋਕ ਠੀਕ ਹੋ ਗਏ, ਜਦਕਿ 104 ਮਰੀਜ਼ਾਂ ਦੀ ਮੌਤ ਹੋ ਗਈ। ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਵਾਇਰਸ ਨਾਲ 16 ਲੱਖ 87 ਹਜ਼ਾਰ 784 ਵਿਅਕਤੀ ਪੀੜਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 1 ਲੱਖ 18 ਹਜ਼ਾਰ 777 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 15 ਲੱਖ 24 ਹਜ਼ਾਰ 304 ਵਿਅਕਤੀ ਇਲਾਜ ਕਰਵਾ ਚੁੱਕੇ ਹਨ । ਹੁਣ ਤੱਕ 44 ਹਜ਼ਾਰ 128 ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 4001 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 3,96,371 ਹੋ ਗਈ ਹੈ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 42 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 6604 ਲੋਕਾਂ ਦੀ ਮੌਤ ਕੋਰੋਨਾ ਦੀ ਲਾਗ ਨਾਲ ਹੋਈ ਹੈ।