India reports 45903 new cases: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ 85 ਲੱਖ ਦੇ ਪਾਰ ਹੋ ਗਈ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਕੁੱਲ ਅੰਕੜਾ 85 ਲੱਖ 53 ਹਜ਼ਾਰ 657 ਹੋ ਗਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 45 ਹਜ਼ਾਰ 903 ਨਵੇਂ ਮਰੀਜ਼ ਮਿਲੇ ਹਨ, ਜਦਕਿ 490 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 1 ਲੱਖ 26 ਹਜ਼ਾਰ 611 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 79 ਲੱਖ 17 ਹਜ਼ਾਰ 373 ਲੋਕਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ । ਜਿਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੇਸਾਂ ਦੀ ਗਿਣਤੀ 5 ਲੱਖ 09 ਹਜ਼ਾਰ 673 ਹੋ ਗਈ ਹੈ।
ICMR ਅਨੁਸਾਰ 8 ਨਵੰਬਰ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ 11 ਕਰੋੜ 85 ਲੱਖ 72 ਹਜ਼ਾਰ 192 ਨਮੂਨੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਕੱਲ੍ਹ 8 ਲੱਖ 35 ਹਜ਼ਾਰ 401 ਨਮੂਨਿਆਂ ਦਾ ਟੈਸਟ ਕੀਤਾ ਗਿਆ । ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਮੌਤ ਦਰ ਲਗਾਤਾਰ ਘੱਟ ਰਹੀ ਹੈ ਅਤੇ ਰਿਕਵਰੀ ਰੇਟ ਵੱਧ ਰਿਹਾ ਹੈ। ਇਸੇ ਵਿਚਾਲੇ ਦੇਸ਼ ਵਿੱਚ ਰਿਕਵਰੀ ਰੇਟ ਵੱਧ ਕੇ 92% ਹੋ ਗਿਆ ਹੈ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਐਤਵਾਰ ਨੂੰ 5577 ਨਵੇਂ ਮਰੀਜ਼ ਪਾਏ ਗਏ ਤੇ 8240 ਲੋਕ ਠੀਕ ਹੋ ਗਏ, ਜਦਕਿ 150 ਮਰੀਜ਼ਾਂ ਦੀ ਮੌਤ ਹੋ ਗਈ । ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਵਾਇਰਸ ਨਾਲ 17 ਲੱਖ 19 ਹਜ਼ਾਰ 850 ਵਿਅਕਤੀ ਪੀੜਤ ਹੋ ਚੁੱਕੇ ਹਨ । ਇਨ੍ਹਾਂ ਵਿੱਚੋਂ 97 ਹਜ਼ਾਰ 296 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 15 ਲੱਖ 77 ਹਜ਼ਾਰ 330 ਵਿਅਕਤੀ ਇਲਾਜ ਕਰਵਾ ਚੁੱਕੇ ਹਨ । ਹੁਣ ਤੱਕ 45 ਹਜ਼ਾਰ 240 ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੇ 7745 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 4,38,529 ਲੱਖ ਹੋ ਗਈ ਹੈ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 77 ਲੋਕਾਂ ਦੀ ਮੌਤ ਹੋ ਗਈ ਹੈ।