India reports 55342 new cases: ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 71 ਲੱਖ 75 ਹਜ਼ਾਰ 881 ਤੱਕ ਪਹੁੰਚ ਗਈ ਹੈ । ਸੋਮਵਾਰ ਨੂੰ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 55 ਹਜਾਰ 342 ਨਵੇਂ ਮਾਮਲੇ ਸਾਹਮਣੇ ਆਏ । ਉੱਥੇ ਹੀ ਇਸ ਦੌਰਾਨ 78 ਹਜ਼ਾਰ 194 ਲੋਕ ਰਿਕਵਰ ਹੋ ਗਏ ਅਤੇ 706 ਮਰੀਜ਼ਾਂ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 1 ਲੱਖ 9 ਹਜ਼ਾਰ 856 ‘ਤੇ ਪਹੁੰਚ ਗਿਆ ਹੈ । ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 62 ਲੱਖ 27 ਹਜ਼ਾਰ 296 ਮਰੀਜ਼ ਠੀਕ ਹੋ ਚੁੱਕੇ ਹਨ । ਉੱਥੇ ਹੀ, 8 ਲੱਖ 38 ਹਜ਼ਾਰ 729 ਮਰੀਜ਼ ਅਜੇ ਵੀ ਇਲਾਜ ਅਧੀਨ ਹਨ । ਭਾਰਤ ਦੁਨੀਆ ਵਿੱਚ ਸਭ ਤੋਂ ਵੱਧ ਸੰਕਰਮਿਤ ਮਾਮਲਿਆਂ ਵਿੱਚ ਦੂਜੇ ਨੰਬਰ ‘ਤੇ ਹੈ। ਸਿਰਫ ਇਹ ਹੀ ਨਹੀਂ, ਮੌਤ ਦੇ ਮਾਮਲਿਆਂ ਵਿੱਚ ਵੀ ਭਾਰਤ ਤੀਜੇ ਨੰਬਰ ‘ਤੇ ਹੈ। ਨਾਲ ਹੀ, ਭਾਰਤ ਦੂਸਰਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਸਰਗਰਮ ਮਾਮਲੇ ਹਨ।
ICMR ਅਨੁਸਾਰ 12 ਅਕਤੂਬਰ ਤੱਕ ਕੋਰੋਨਾ ਵਾਇਰਸ ਦੇ ਕੁੱਲ 8 ਕਰੋੜ 89 ਲੱਖ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿੱਚੋਂ ਕੱਲ੍ਹ ਯਾਨੀ ਕਿ ਸੋਮਵਾਰ ਨੂੰ 10 ਲੱਖ 73 ਹਜ਼ਾਰ ਨਮੂਨਿਆਂ ਦੀ ਜਾਂਚ ਕੀਤੀ ਗਈ । ਦੇਸ਼ ਵਿੱਚ ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਹੈ। ਦੇਸ਼ ਵਿੱਚ ਮੌਤ ਦਰ ਅਤੇ ਕਿਰਿਆਸ਼ੀਲ ਕੇਸ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ ਘੱਟ ਕੇ 1.54% ‘ਤੇ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ 12% ਤੱਕ ਆ ਗਈ ਹੈ। ਇਸਦੇ ਨਾਲ ਰਿਕਵਰੀ ਦੀ ਦਰ 86% ‘ਤੇ ਹੈ।
ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਸੋਮਵਾਰ ਨੂੰ ਕੋਰੋਨਾ ਦੇ 7089 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 15,656 ਲੋਕ ਠੀਕ ਹੋਏ ਹਨ ਅਤੇ 169 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 15 ਲੱਖ 35 ਹਜ਼ਾਰ 315 ਵਿਅਕਤੀ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ । ਇਨ੍ਹਾਂ ਵਿੱਚੋਂ 2 ਲੱਖ 12 ਹਜ਼ਾਰ 439 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 12 ਲੱਖ 81 ਹਜ਼ਾਰ 896 ਵਿਅਕਤੀ ਇਲਾਜ ਕਰਵਾ ਚੁੱਕੇ ਹਨ। ਇਥੇ ਹੁਣ ਤੱਕ 40 ਹਜ਼ਾਰ 514 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ।
ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 1849 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਨਾਲ, ਸੰਕਰਮਿਤ ਦੀ ਕੁੱਲ ਸੰਖਿਆ 3,11,188 ‘ਤੇ ਪਹੁੰਚ ਗਈ ਹੈ। 31 ਅਕਤੂਬਰ ਤੱਕ ਦਿੱਲੀ ਸਰਕਾਰ ਨੇ ਰਾਜ ਵਿੱਚ ਕਿਸੇ ਵੀ ਮੇਲੇ, ਸਮਾਰੋਹ, ਖਾਣੇ ਦੇ ਸਟਾਲ, ਹੈਮੌਕ, ਰੈਲੀ, ਪ੍ਰਦਰਸ਼ਨੀ ਲਗਾਉਣ ‘ਤੇ ਪਾਬੰਦੀ ਲਗਾਈ ਹੈ। ਸਰਕਾਰ ਨੇ ਇਹ ਫੈਸਲਾ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਹੈ।