ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ‘ਤੇ ਤੇਜ਼ੀ ਨਾਲ ਬਰੇਕ ਲੱਗਦੀ ਦਿਖਾਈ ਦੇ ਰਹੀ ਹੈ। ਹਰ ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ ਘੱਟ ਕੇ 60 ਹਜ਼ਾਰ ਤੋਂ ਨੀਚੇ ਆ ਗਈ ਹੈ। ਹਾਲਾਂਕਿ ਕੋਰੋਨਾ ਦਾ ਗ੍ਰਾਫ ਹੇਠਾਂ ਜਾਂਦਾ ਦਿਖਾਈ ਦੇ ਰਿਹਾ ਹੈ, ਪਰ ਤੀਜੀ ਲਹਿਰ ਦੀ ਚੇਤਾਵਨੀ ਦੇ ਮੱਦੇਨਜ਼ਰ ਇਹ ਕਿਹਾ ਜਾ ਸਕਦਾ ਹੈ ਕਿ ਖ਼ਤਰਾ ਅਜੇ ਘੱਟ ਨਹੀਂ ਹੋਇਆ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੇ 58 ਹਜ਼ਾਰ 419 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 1576 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 98 ਲੱਖ 81 ਹਜ਼ਾਰ 965 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 7 ਲੱਖ 29 ਹਜ਼ਾਰ 243 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 87 ਲੱਖ 66 ਹਜ਼ਾਰ 9 ਲੋਕ ਠੀਕ ਹੋ ਗਏ ਹਨ । ਦੇਸ਼ ਵਿੱਚ ਹੁਣ ਤੱਕ 3 ਲੱਖ 86 ਹਜ਼ਾਰ 713 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਹਾਰਾਸ਼ਟਰ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਘੱਟ ਰਹੀ ਹੈ। ਹੁਣ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਨਵੇਂ ਮਾਮਲੇ 10 ਹਜ਼ਾਰ ਤੋਂ ਹੇਠਾਂ ਪਹੁੰਚ ਗਏ ਹਨ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 8,912 ਨਵੇਂ ਕੇਸ ਸਾਹਮਣੇ ਆਏ ਅਤੇ 257 ਲੋਕਾਂ ਦੀ ਮੌਤ ਹੋਈ, ਜਿਸ ਨਾਲ ਰਾਜ ਵਿੱਚ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 59,63,420 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 1,17,356 ਹੋ ਗਈ ਹੈ।
ਇਹ ਵੀ ਦੇਖੋ: ਚਾਹੁੰਦੀ ਤਾਂ ਵਿਦੇਸ਼ ਜਾ ਸਕਦੀ ਸੀ, ਲੱਖਾਂ ਕਮਾ ਸਕਦੀ ਸੀ ਪਰ ਮਿਹਨਤ ਕਰਕੇ DSP ਬਣੀ Jalalabad ਦੀ ਧੀ