India reports 63509 new cases: ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 72 ਲੱਖ ਦੇ ਪਾਰ ਹੋ ਗਈ ਹੈ । ਮੰਗਲਵਾਰ ਨੂੰ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 63 ਹਜਾਰ 509 ਨਵੇਂ ਮਾਮਲੇ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 72 ਲੱਖ 39 ਹਜ਼ਾਰ 390 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 73 ਹਜ਼ਾਰ 903 ਲੋਕ ਰਿਕਵਰ ਹੋ ਗਏ ਅਤੇ 730 ਮਰੀਜ਼ਾਂ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦਾ ਅੰਕੜਾ 1 ਲੱਖ 10 ਹਜ਼ਾਰ 586 ‘ਤੇ ਪਹੁੰਚ ਗਿਆ ਹੈ । ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 63 ਲੱਖ 1 ਹਜ਼ਾਰ 928 ਮਰੀਜ਼ ਠੀਕ ਹੋ ਚੁੱਕੇ ਹਨ । ਉੱਥੇ ਹੀ, 8 ਲੱਖ 26 ਹਜ਼ਾਰ 876 ਮਰੀਜ਼ ਅਜੇ ਵੀ ਇਲਾਜ ਅਧੀਨ ਹਨ । ਭਾਰਤ ਦੁਨੀਆ ਵਿੱਚ ਸਭ ਤੋਂ ਵੱਧ ਸੰਕਰਮਿਤ ਮਾਮਲਿਆਂ ਵਿੱਚ ਦੂਜੇ ਨੰਬਰ ‘ਤੇ ਹੈ। ਸਿਰਫ ਇਹ ਹੀ ਨਹੀਂ, ਮੌਤ ਦੇ ਮਾਮਲਿਆਂ ਵਿੱਚ ਵੀ ਭਾਰਤ ਤੀਜੇ ਨੰਬਰ ‘ਤੇ ਹੈ। ਨਾਲ ਹੀ, ਭਾਰਤ ਦੂਸਰਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਸਰਗਰਮ ਮਾਮਲੇ ਹਨ।
ICMR ਅਨੁਸਾਰ 13 ਅਕਤੂਬਰ ਤੱਕ ਕੋਰੋਨਾ ਵਾਇਰਸ ਦੇ ਕੁੱਲ 9 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ 11 ਲੱਖ 45 ਹਜ਼ਾਰ ਨਮੂਨਿਆਂ ਦੀ ਜਾਂਚ ਕੀਤੀ ਗਈ । ਦੇਸ਼ ਵਿੱਚ ਸਕਾਰਾਤਮਕਤਾ ਦਰ 7 ਪ੍ਰਤੀਸ਼ਤ ਹੈ। ਦੇਸ਼ ਵਿੱਚ ਮੌਤ ਦਰ ਅਤੇ ਕਿਰਿਆਸ਼ੀਲ ਕੇਸ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ ਘੱਟ ਕੇ 1.53% ‘ਤੇ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ 12% ਤੱਕ ਆ ਗਈ ਹੈ। ਇਸਦੇ ਨਾਲ ਰਿਕਵਰੀ ਦੀ ਦਰ 87% ‘ਤੇ ਹੈ।
ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ, ਜਿੱਥੇ ਮੰਗਲਵਾਰ ਨੂੰ ਕੋਰੋਨਾ ਦੇ 8522 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 15,356 ਲੋਕ ਠੀਕ ਹੋਏ ਹਨ ਅਤੇ 187 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 15 ਲੱਖ 43 ਹਜ਼ਾਰ 837 ਵਿਅਕਤੀ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ । ਇਨ੍ਹਾਂ ਵਿੱਚੋਂ 2 ਲੱਖ 5 ਹਜ਼ਾਰ 415 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 12 ਲੱਖ 97 ਹਜ਼ਾਰ 252 ਲੋਕ ਠੀਕ ਹੋ ਚੁੱਕੇ ਹਨ। ਇਥੇ ਹੁਣ ਤੱਕ 40 ਹਜ਼ਾਰ 701 ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ।
ਉੱਥੇ ਹੀ ਦੂਜੇ ਪਾਸੇ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 3036 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸਦੇ ਨਾਲ, ਸੰਕਰਮਿਤ ਦੀ ਕੁੱਲ ਸੰਖਿਆ 3,14,224 ‘ਤੇ ਪਹੁੰਚ ਗਈ ਹੈ। ਦਿੱਲੀ ਸਰਕਾਰ ਅਨੁਸਾਰ 2 ਤੋਂ 12 ਅਕਤੂਬਰ ਦੇ ਵਿਚਕਾਰ ਰੋਜ਼ਾਨਾ ਨਵੇਂ ਕੇਸਾਂ ਦੀ ਗਿਣਤੀ 3000 ਤੋਂ ਘੱਟ ਸੀ, ਪਰ ਹੁਣ ਇਹ ਇੱਕ ਵਾਰ ਫਿਰ ਵੱਧ ਰਹੀ ਹੈ।