ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਰਫ਼ਤਾਰ ਹੌਲੀ ਹੋ ਰਹੀ ਹੈ। ਲਗਾਤਾਰ 10ਵੇਂ ਦਿਨ ਸੰਕ੍ਰਮਣ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵੀ ਘੱਟ ਗਈ ਹੈ ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 67,208 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 2330 ਪੀੜਤਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ । ਬੀਤੇ ਦਿਨ 1 ਲੱਖ 3 ਹਜ਼ਾਰ 570 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ ਕਿ ਕੱਲ੍ਹ 38,692 ਐਕਟਿਵ ਕੇਸ ਘੱਟ ਹੋ ਗਏ ਹਨ । ਇਸ ਤੋਂ ਪਹਿਲਾਂ ਮੰਗਲਵਾਰ ਨੂੰ 62,224 ਮਾਮਲੇ ਦਰਜ ਕੀਤੇ ਗਏ ਸਨ।
ਦਰਅਸਲ, ਦੇਸ਼ ਵਿੱਚ ਲਗਾਤਾਰ 35ਵੇਂ ਦਿਨ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਿਕਵਰੀ ਹੋਈ ਹੈ। 16 ਜੂਨ ਤੱਕ ਦੇਸ਼ ਭਰ ਵਿੱਚ 25 ਕਰੋੜ 55 ਲੱਖ ਕੋਰੋਨਾ ਵੈਕਸੀਨ ਦੀਆਂ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ ।
ਬੀਤੇ ਦਿਨ 34 ਲੱਖ 63 ਹਜ਼ਾਰ ਟੀਕੇ ਲਗਾਏ ਗਏ । ਇਸ ਦੇ ਨਾਲ ਹੀ ਹੁਣ ਤੱਕ ਲਗਭਗ 38 ਕਰੋੜ 52 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ ਦਿਨ ਲਗਭਗ 19 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕ ਦਰ 4 ਪ੍ਰਤੀਸ਼ਤ ਤੋਂ ਵੱਧ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਬੁੱਧਵਾਰ ਨੂੰ ਮਿਲੇ ਕੋਰੋਨਾ ਦੇ 688 ਨਵੇਂ ਕੇਸ, 46 ਨੇ ਤੋੜਿਆ ਦਮ
ਗੌਰਤਲਬ ਹੈ ਕਿ ਦੇਸ਼ ਵਿੱਚ ਕੋਰੋਨਾ ਤੋਂ ਮੌਤ ਦਰ 1.28 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਰੇਟ ਲਗਭਗ 96 ਪ੍ਰਤੀਸ਼ਤ ਹੈ। ਕਿਰਿਆਸ਼ੀਲ ਮਾਮਲੇ 3 ਪ੍ਰਤੀਸ਼ਤ ਤੋਂ ਵੀ ਘੱਟ ਆ ਗਏ ਹਨ। ਕੋਰੋਨਾ ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਤੀਜੇ ਨੰਬਰ ‘ਤੇ ਹੈ। ਸੰਕਰਮਿਤ ਦੀ ਕੁੱਲ ਸੰਖਿਆ ਦੇ ਮਾਮਲੇ ਵਿੱਚ ਵੀ ਭਾਰਤ ਦੂਜੇ ਨੰਬਰ ‘ਤੇ ਹੈ। ਜਦੋਂਕਿ ਦੁਨੀਆ ਵਿੱਚ ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?